ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿਚ ਅਫ਼ਸਰ
Published : Nov 30, 2025, 6:35 am IST
Updated : Nov 30, 2025, 11:37 am IST
SHARE ARTICLE
Parasdeep and Yuvraj become officers in the Indian Navy
Parasdeep and Yuvraj become officers in the Indian Navy

ਪਾਰਸਦੀਪ ਸਿੰਘ ਖੋਸਾ ਫ਼ਰੀਦਕੋਟ ਜ਼ਿਲ੍ਹੇ ਤੇ ਯੁਵਰਾਜ ਸਿੰਘ ਤੋਮਰ ਜਲੰਧਰ ਨਾਲ ਹੈ ਸਬੰਧਿਤ

ਮੋਹਾਲੀ (ਸਤਵਿੰਦਰ ਧੜਾਕ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿਚ ਭਾਰਤੀ ਜਲ ਸੈਨਾ ਵਿਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵਲੋਂ ਕੀਤਾ ਗਿਆ।

ਦੋਵੇਂ ਅਫ਼ਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫ਼ਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸ ਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ ਅਤੇ ਉਸ ਦੀ ਮਾਤਾ ਉਸੇ ਸਕੂਲ ਵਿਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। 

ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਚ ਸਿਖਲਾਈ ਲੈ ਰਿਹਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿਤੀ।

ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿਚ ਭਾਰਤੀ ਜਲ ਸੈਨਾ ਵਿਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫ਼ਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿਤਾ, ਜਿਸ ਨਾਲ ਇਹ ਸੂਬੇ ਲਈ ਇਕ ਮਾਣ ਵਾਲਾ ਪਲ ਬਣ ਗਿਆ।

16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 4 ਜਨਵਰੀ ਨੂੰ
ਮੇਜਰ ਜਨਰਲ ਅਜੈ ਐਚ. ਚੌਹਾਨ ਨੇ ਦਸਿਆ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਅਧੀਨ ਹੈ। ਇਸ ਇੰਸਟੀਚਿਊਟ ਰਾਹੀਂ ਐਨ.ਡੀ.ਏ. ਵਿਚ ਸ਼ਾਮਲ ਹੋਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ 15 ਦਸੰਬਰ, 2025 ਤਕ https://recruitment-portal.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਕੋਰਸ ਸਬੰਧੀ ਦਾਖ਼ਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM
Advertisement