Amritsar News : ਵਿਆਹ ਸਮਾਗਮ 'ਚ ਦਾਖ਼ਲ ਹੋ ਕੇ ਦੋ ਨੌਜਵਾਨ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫ਼ਰਾਰ
Published : Nov 30, 2025, 1:55 pm IST
Updated : Nov 30, 2025, 1:55 pm IST
SHARE ARTICLE
Two Youths Enter Wedding Ceremony, Escape with Bag full of Money Latest News in Punjabi
Two Youths Enter Wedding Ceremony, Escape with Bag full of Money Latest News in Punjabi

Amritsar News : ਸੀਸੀਟੀਵੀ ਦੀ ਫੁਟੇਜ ਆਇਆ ਸਾਹਮਣੇ, ਭਾਲ ਜਾਰੀ 

Two Youths Enter Wedding Ceremony, Escape with Bag full of Money Latest News in Punjabi  ਅੰਮ੍ਰਿਤਸਰ : ਅੰਮ੍ਰਿਤਸਰ ਦੇ ਝੱਬਾਲ ਰੋਡ ਸਥਿਤ ਇੱਕ ਵਿਆਹ ਸਮਾਰੋਹ ਵਿੱਚ ਸ਼ਗਨ ਦੇ ਪੈਸਿਆਂ ਨਾਲ ਭਰਿਆ ਬੈਗ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਪਰਿਵਾਰ ਨੇ ਮੈਰਿਜ ਪੈਲੇਸ ਵਿੱਚ ਲੱਗੇ ਸੀਸੀਟੀਵੀ ਦੀ ਫੁਟੇਜ ਜਾਰੀ ਕੀਤੀ ਹੈ। ਇਸ ਘਟਨਾ ਦਾ ਸੀਸੀਟੀਵੀ ਵੀ ਵਾਇਰਲ ਹੋਇਆ ਹੈ, ਜਿਸ ਵਿੱਚ ਮੁਲਜ਼ਮ ਨੌਜਵਾਨ ਪੈਲੇਸ ਵਿੱਚੋਂ ਪੈਸਿਆਂ ਵਾਲਾ ਬੈਗ ਲੈ ਜਾਂਦੇ ਹੋਏ ਦਿਖਾਈ ਦੇ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨ, ਜੋ ਸੂਟ-ਬੂਟ ਪਹਿਨ ਕੇ ਮਹਿਮਾਨਾਂ ਵਾਂਗ ਪ੍ਰੋਗਰਾਮ ਵਿੱਚ ਪਹੁੰਚੇ ਸਨ। ਕਾਫ਼ੀ ਸਮੇਂ ਤੱਕ ਦੋਵਾਂ ਨੇ ਵਿਆਹ ਸਮਾਰੋਹ ਵਿੱਚ ਹੀ ਰਹਿੰਦੇ ਹਨ। ਇਸ ਤੋਂ ਬਾਅਦ ਮੌਕਾ ਦੇਖਦਿਆਂ ਹੀ ਲੱਖਾਂ ਰੁਪਏ ਦੀ ਚੋਰੀ ਕਰਕੇ ਫਰਾਰ ਹੋ ਗਏ।

ਵਿਆਹ ਦੌਰਾਨ ਮਹਿਮਾਨ ਪ੍ਰੋਗਰਾਮ ਵਿੱਚ ਰੁੱਝੇ ਹੋਏ ਸਨ। ਇਸੇ ਦੌਰਾਨ ਦੋਵੇਂ ਨੌਜਵਾਨ ਬੜੇ ਆਰਾਮ ਨਾਲ ਪਰਿਵਾਰ ਦੇ ਕੋਲ ਪਹੁੰਚੇ।

ਕੁਝ ਸਮਾਂ ਇੰਤਜ਼ਾਰ ਕੀਤਾ ਅਤੇ ਮੌਕਾ ਮਿਲਦੇ ਹੀ ਨਕਦੀ ਨਾਲ ਭਰਿਆ ਬੈਗ ਚੁੱਕ ਕੇ ਬਿਨਾਂ ਕਿਸੇ ਸ਼ੱਕ ਦੇ ਆਰਾਮ ਨਾਲ ਬਾਹਰ ਨਿਕਲ ਗਏ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਨੌਜਵਾਨ ਬਹੁਤ ਆਤਮਵਿਸ਼ਵਾਸ ਨਾਲ ਅੰਦਰ ਆਉਂਦੇ-ਜਾਂਦੇ ਰਹੇ, ਜਿਸ ਕਾਰਨ ਕਿਸੇ ਨੂੰ ਉਨ੍ਹਾਂ 'ਤੇ ਸ਼ੱਕ ਨਹੀਂ ਹੋਇਆ।

ਚੋਰੀ ਦਾ ਪਤਾ ਉਦੋਂ ਲੱਗਾ ਜਦੋਂ ਸਮਾਰੋਹ ਤੋਂ ਬਾਅਦ ਪਰਿਵਾਰ ਨੇ ਸਾਮਾਨ ਚੈੱਕ ਕੀਤਾ। ਇਸ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਚੈੱਕ ਕੀਤੀ ਗਈ। ਪਰਿਵਾਰ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਅਤੇ ਦੋਵਾਂ ਮੁਲਜ਼ਮਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਵੀਡੀਓ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement