ਬਠਿੰਡਾ ਦੇ ਪਿੰਡ ਮੌੜ ਕਲਾਂ 'ਚ ਕੰਧਾਂ 'ਤੇ ਲਿਖਿਆ 'ਚਿੱਟਾ ਇਧਰ ਵਿਕਦਾ ਹੈ'
Published : Nov 30, 2025, 1:49 pm IST
Updated : Nov 30, 2025, 1:49 pm IST
SHARE ARTICLE
'White is sold here' written on the walls in Maur Kalan village of Bathinda
'White is sold here' written on the walls in Maur Kalan village of Bathinda

ਕੰਧਾਂ ਤੋਂ ਮਿਟਾਉਣ ਆਏ ਪੁਲਿਸ ਮੁਲਾਜ਼ਮਾਂ ਦਾ ਲੋਕਾਂ ਨੇ ਕੀਤਾ ਡਟਵਾਂ ਵਿਰੋਧ

ਮੌੜ ਮੰਡੀ: ਅੱਜ ਬਠਿੰਡਾ ਦੇ ਪਿੰਡ ਮੌੜ ਕਲਾਂ ਦੀਆਂ ਕੰਧਾਂ ਉੱਪਰ ਕਿਸੇ ਅਣਜਾਣ ਆਦਮੀ ਨੇ ਰਾਤ ਸਮੇਂ ਸੱਤ ਅੱਠ ਜਗ੍ਹਾਂ ਉੱਪਰ ਇਧਰ 'ਚਿੱਟਾ ਸ਼ਰੇਆਮ ਵਿਕਦਾ ਹੈ' ਲਿਖ ਦਿੱਤਾ। ਜਦੋਂ ਸਵੇਰੇ ਇਸ ਦੀ ਭਿਣਕ ਪੁਲਿਸ ਪ੍ਰਸ਼ਾਸਨ ਨੂੰ ਪਈ ਤਾਂ ਉਨ੍ਹਾਂ ਨੇ ਦੋ ਮੁਲਾਜ਼ਮਾਂ ਨੂੰ ਭੇਜ ਕੇ ਇਸ ਉੱਤੇ ਰੰਗ ਫੇਰਨ ਦੀ ਕੋਸ਼ਿਸ਼ ਕੀਤੀ। ਜਿਉਂ ਹੀ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਪੁਲਿਸ ਮੁਲਾਜ਼ਮਾਂ ਨੂੰ ਰੋਕਿਆ ਕਿ ਇਹ ਤੁਸੀਂ ਕਿਉਂ ਮਿਟਾਉਂਦੇ ਹੋ। ਇੱਥੇ ਤਾਂ ਸ਼ਰੇਆਮ ਹੀ ਚਿੱਟਾ ਵਿਕਦਾ ਹੈ।

ਪੁਲਿਸ ਪ੍ਰਸ਼ਾਸਨ ਨੇ ਇਸ ਪਿੰਡ ਵਿਚੇੋਂ 43 ਲੋਕਾਂ ਨੂੰ ਕੀਤਾ ਗ੍ਰਿਫਤਾਰ

ਉਥੇ ਹੀ ਪੁਲਿਸ ਅਧਿਕਾਰੀ ਦਾ ਕਹਿਣ ਹੈ ਕਿ ਇੱਕਲੇ ਪਿੰਡ ਮੌੜ ਕਲਾਂ ਵਿੱਚ ਅਸੀ 23 ਮੁਕੱਦਮੇ ਦਰਜ ਕਰ ਚੁੱਕੇ ਹਨ। ਉਨ੍ਹਾ ਨੇ ਹੁਣ ਤੱਕ 43 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕੇ ਹਨ। ਕਈ ਨੌਜਵਾਨਾਂ ਨੂੰ ਨਸ਼ਾ ਛਡਾਉ ਕੇਂਦਰਾਂ ਵਿੱਚ ਵੀ ਭੇਜਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਪ੍ਰਸ਼ਸਾਨ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲੋੇਕਾਂ ਨੂੰ ਅਪੀਲ ਕਰਦੇ ਹਾਂ ਕਿ ਨਸ਼ੇ ਵਿੱਚ ਫੜੇ ਲੋਕਾਂ ਦੀ ਜ਼ਮਾਨਤ ਨਾ ਕਰਵਾਈ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰੀ ਘਟ ਬਰਾਮਦੀ ਹੋਣ ਕਰਕੇ ਜ਼ਮਾਨਤ ਮਿਲ ਜਾਂਦੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement