ਕਾਂਗਰਸੀ ਸਰਪੰਚ ਦੇ ਜੀਜੇ ਦੀ ਹੱਤਿਆ, ਤਿੰਨ ਮੁਲਜ਼ਮ ਗ੍ਰਿਫ਼ਤਾਰ 
Published : Dec 30, 2018, 10:26 am IST
Updated : Dec 30, 2018, 10:26 am IST
SHARE ARTICLE
Murder
Murder

ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਖਲਹਰਾ ਪਿੰਡ ਵਿਚ ਪੰਚਾਇਤ ਚੋਣ ਦੀ ਰੰਜਸ਼ ਨੂੰ ਲੈ ਕੇ ਕੁੱਝ ਲੋਕਾਂ ਨੇ ਸ਼ਨੀਵਾਰ ਨੂੰ ਕਾਂਗਰਸੀ ਸਰਪੰਚ ਜਸਮੇਰ ਸਿੰਘ ...

ਜੰਡਿਆਲਾ ਗੁਰੂ (ਸਸਸ) :- ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਖਲਹਰਾ ਪਿੰਡ ਵਿਚ ਪੰਚਾਇਤ ਚੋਣ ਦੀ ਰੰਜਸ਼ ਨੂੰ ਲੈ ਕੇ ਕੁੱਝ ਲੋਕਾਂ ਨੇ ਸ਼ਨੀਵਾਰ ਨੂੰ ਕਾਂਗਰਸੀ ਸਰਪੰਚ ਜਸਮੇਰ ਸਿੰਘ ਦੇ ਜੀਜੇ ਤੇਜਿੰਦਰ ਸਿੰਘ ਦੀ ਤੇਜਧਾਰ ਹਥਿਆਰ ਨਾਲ ਹੱਤਿਆ ਕਰ ਦਿਤੀ। ਇਲਜ਼ਾਮ ਹੈ ਕਿ ਹਮਲਾ ਕਰਨ ਵਾਲੇ ਅਕਾਲੀ ਦਲ ਦੇ ਹਰਜਿੰਦਰ ਸਿੰਘ, ਕੁਲਦੀਪ ਸਿੰਘ  ਅਤੇ ਜਸਪਾਲ ਸਿੰਘ ਹਨ। ਜਸਮੇਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕਾ ਹੈ। ਉੱਧਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਪੁਲਿਸ ਨੇ ਤਿੰਨ ਮੁਲਜ਼ਮਾਂ 'ਤੇ ਕੇਸ ਦਰਜ ਕਰ ਲਿਆ ਹੈ। ਖਲਹਰਾ ਪਿੰਡ ਨਿਵਾਸੀ ਜਸਮੇਰ ਸਿੰਘ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੇ ਵੱਲੋਂ ਦੋ ਵਾਰ ਪਿੰਡ ਦੇ ਸਰਪੰਚ ਰਹਿ ਚੁੱਕੇ ਹਨ। ਇਸ ਵਾਰ ਪਿੰਡ ਦੀ ਸੀਟ ਨੂੰ ਮਹਿਲਾ ਰਿਜ਼ਰਵ ਕਰ ਦਿਤਾ ਗਿਆ ਸੀ। ਇਸ ਵਾਰ ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਕਾਂਗਰਸ ਪਾਰਟੀ ਦੇ ਵੱਲੋਂ ਚੋਣ ਮੈਦਾਨ ਵਿਚ ਉਤਰੀ ਹੈ। ਪਿੰਡ ਵਿਚ ਰਹਿਣ ਵਾਲੇ ਅਕਾਲੀ ਦਲ ਦੇ ਸਰਗਰਮ ਵਰਕਰ ਹਰਜਿੰਦਰ ਸਿੰਘ, ਕੁਲਦੀਪ ਸਿੰਘ ਅਤੇ ਜਸਪਾਲ ਸਿੰਘ ਉਨ੍ਹਾਂ ਦੇ ਨਾਲ ਪੁਰਾਣੀ ਰੰਜਸ਼ ਰੱਖਦੇ ਹਨ।

ਉਹ ਪਹਿਲਾਂ ਵੀ ਉਨ੍ਹਾਂ ਨੂੰ ਚੋਣ ਲੜਨ ਨੂੰ ਲੈ ਕੇ ਧਮਕਾ ਚੁੱਕੇ ਹਨ। ਜਸਮੇਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹ ਅਪਣੇ ਜੀਜਾ ਤੇਜਿੰਦਰ ਸਿੰਘ ਅਤੇ ਹੋਰ ਵਰਕਰ ਟੀਟੂ ਦੇ ਨਾਲ ਬਾਈਕ 'ਤੇ ਲੋਕਾਂ ਦੇ ਘਰਾਂ ਵਿਚ ਵੋਟ ਮੰਗਣ ਜਾ ਰਹੇ ਸਨ। ਰਸਤੇ ਵਿਚ ਤਿੰਨ ਮੁਲਜ਼ਮਾਂ ਨੇ ਤੇਜਧਾਰ ਹਥਿਆਰਾਂ ਨਾਲ ਵਾਰ ਕਰ ਦਿਤੇ। ਬਾਈਕ 'ਤੇ ਸੱਭ ਤੋਂ ਪਿੱਛੇ ਤੇਜਿੰਦਰ ਸਿੰਘ ਬੈਠੇ ਸਨ। ਉਨ੍ਹਾਂ ਦੀ ਬਾਈਕ ਬੇਕਾਬੂ ਹੋ ਕੇ ਸੜਕ ਦੇ ਵਿਚ ਡਿੱਗ ਗਈ।

ਤੱਦ ਤੱਕ ਤੇਜਿੰਦਰ ਸਿੰਘ ਦੇ ਸਿਰ 'ਤੇ ਕਈ ਵਾਰ ਕੀਤੇ ਜਾ ਚੁੱਕੇ ਸਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਮੁਲਜ਼ਮ ਫਰਾਰ ਹੋ ਗਏ। ਜ਼ਿਆਦਾ ਖੂਨ ਵਹਿ ਜਾਣ ਦੇ ਕਾਰਨ ਤੇਜਿੰਦਰ ਸਿੰਘ ਦੀ ਘਟਨਾ ਸਥਲ 'ਤੇ ਹੀ ਮੌਤ ਹੋ ਗਈ। ਕਾਂਗਰਸ ਸਰਪੰਚ ਜਸਮੇਰ ਸਿੰਘ ਨੇ ਦੱਸਿਆ ਕਿ ਤਿੰਨੇਂ ਮੁਲਜ਼ਮ ਉਨ੍ਹਾਂ ਦੀ ਹੱਤਿਆ ਕਰਨਾ ਚਾਹੁੰਦੇ ਹਨ ਪਰ ਗਲਤੀ ਨਾਲ ਮੁਲਜ਼ਮਾਂ ਨੇ ਉਨ੍ਹਾਂ ਦੇ ਜੀਜਾ ਦੀ ਹੱਤਿਆ ਕਰ ਦਿਤੀ।

ਦਸਿਆ ਜਾ ਰਿਹਾ ਹੈ ਕਿ ਵਾਰਦਾਤ ਵਿਚ ਸ਼ਾਮਿਲ ਹਰਜਿੰਦਰ ਸਿੰਘ ਦੀ ਪਤਨੀ ਸੰਦੀਪ ਕੌਰ ਅਕਾਲੀ ਦਲ ਤੋਂ ਪਿੰਡ ਵਿਚ ਸਰਪੰਚ ਦੀ ਚੋਣ ਲੜ ਰਹੀ ਹੈ। ਪਿਛਲੇ ਚੋਣ ਵਿਚ ਲਗਾਤਾਰ ਜਸਮੇਰ ਸਿੰਘ ਦੀ ਜਿੱਤ ਹੋਣ ਦੇ ਕਾਰਨ ਉਸ ਨੂੰ ਲੱਗਣ ਲਗਾ ਸੀ ਕਿ ਉਸ ਦੀ ਪਤਨੀ ਸੰਦੀਪ ਕੌਰ ਉਸ ਦੇ ਸਾਹਮਣੇ ਟਿਕ ਨਹੀਂ ਪਾਏਗੀ। ਇਸ ਦੇ ਚਲਦੇ ਉਸ ਨੇ ਸ਼ਨੀਵਾਰ ਦੀ ਸਵੇਰੇ ਜਸਮੇਰ ਸਿੰਘ ਨੂੰ ਰਸਤੇ ਤੋਂ ਹਟਾਉਣ ਦੀ ਯੋਜਨਾ ਬਣਾਈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement