ਪੰਚਾਇਤੀ ਚੋਣਾ ਲਈ ਵੋਟਿੰਗ ਸ਼ੁਰੂ, ਲੋਕਾਂ 'ਚ ਭਾਰੀ ਉਤਸ਼ਾਹ  
Published : Dec 30, 2018, 10:16 am IST
Updated : Dec 30, 2018, 10:16 am IST
SHARE ARTICLE
Panchayat Elections
Panchayat Elections

ਸੂਬੇ ਦੀਆਂ ਪੰਚਾਇਤੀ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ | ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਕੜਾਕੇ..

ਚੰਡੀਗੜ੍ਹ (ਸਸਸ): ਸੂਬੇ ਦੀਆਂ ਪੰਚਾਇਤੀ ਚੋਣਾਂ ਲਈ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ| ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਕੜਾਕੇ ਦੀ ਇਸ ਠੰਡ ਵਿਚ ਵੀ ਪੰਚਾਇਤੀ ਚੋਣਾਂ ਕਰਕੇ ਪਿੰਡਾਂ ਦਾ ਮਹੌਲ ਗਰਮਾਇਆ ਹੋਇਆ ਹੈ| ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਭਾਰੀ ਮਾਤਰਾ 'ਚ ਅਪਣੇ ਜਵਾਨ ਤੈਨਾਤ ਕੀਤੇ ਗਏ ਹਨ। 

Panchayat ElectionsPanchayat Elections

ਵੋਟਿੰਗ ਦੀ ਇਹ ਪ੍ਰਕਿਰਿਆ ਸ਼ਾਮ ਦੇ 4 ਵਜੇ ਤੱਕ ਚਲੇਗੀ ਅਤੇ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਕਾਊਂਟਿੰਗ ਸ਼ੁਰੂ ਹੋਵੇਗੀ ਤੇ ਰਾਤ ਤੱਕ ਸਾਰੇ ਨਤੀਜੇ ਐਲਾਨ ਦਿਤੇ ਜਾਣਗੇ। ਦੱਸ ਦੇਈਏ ਸੂਬੇ 'ਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।  ਪੰਚਾਇਤ ਚੋਣਾਂ ਕਰਾਉਣ ਲਈ 85 ਹਜ਼ਾਰ ਚੋਣ ਸਟਾਫ਼ ਦੀ ਡਿਊਟੀ ਲਾਈ ਗਈ ਹੈ। ਚੋਣ ਪਾਰਟੀਆਂ ਸ਼ਨੀਵਾਰ ਨੂੰ ਹੀ ਪਿੰਡਾਂ 'ਚ ਲੱਗੇ ਪੋਲਿੰਗ ਬੂਥਾਂ 'ਤੇ ਪਹੁੰਚ ਗਈਆਂ ਸਨ।

Panchayat ElectionsPanchayat Elections

ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਪੂਰੇ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਚਾਇਤ ਚੋਣਾਂ ਲਈ 1,27,87,395 ਵੋਟਰ ਹਨ ਜਿੰਨ੍ਹਾਂ 'ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ। 13276 ਪੰਚਾਇਤਾਂ 'ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ। ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960  ਉਮੀਦਵਾਰ ਚੋਣ ਮੈਦਾਨ 'ਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement