'ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ' ਕਾਂਗਰਸ ਨੂੰ ਢਾਹ ਲਾਉਣ ਦਾ ਸਿਆਸੀ ਸਟੰਟ: ਕੈਪਟਨ
Published : Dec 30, 2018, 7:59 pm IST
Updated : Dec 30, 2018, 7:59 pm IST
SHARE ARTICLE
Captain Amarinder Singh
Captain Amarinder Singh

ਹਾਲ ਹੀ ਦੀਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਫ਼ਲਤਾ ਹਾਸਲ ਕਰ ਚੁੱਕੀ...

ਚੰਡੀਗੜ੍ਹ : ਹਾਲ ਹੀ ਦੀਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਫ਼ਲਤਾ ਹਾਸਲ ਕਰ ਚੁੱਕੀ ਕਾਂਗਰਸ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਅਪਣੇ ਸਿਆਸੀ ਸਟੰਟ ਵਜੋਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ 'ਦੀ ਐਕਸੀਡੈਂਟਲ ਪ੍ਰਾਈਮ ਮਨੀਸਟਰ' ਨੂੰ ਬੜ੍ਹਾਵਾ ਦੇਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੀ ਖਿੱਲੀ ਉਡਾਈ ਹੈ। 

ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਫ਼ਿਲਮ ਨੂੰ ਵਰਤੇ ਜਾਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਨਾ ਕੇਵਲ ਬਚਕਾਨਾ ਸਗੋਂ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਬੇਸ਼ਰਮੀ ਭਰੀਆਂ ਹਨ ਜਿਸ ਵਿਚ ਡਾ. ਮਨਮੋਹਨ ਸਿੰਘ ਨੂੰ ਇਕ ਕਮਜ਼ੋਰ ਅਤੇ ਦੱਬੂ ਪ੍ਰਧਾਨ ਮੰਤਰੀ ਵਜੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਫਿਲਮ ਦਾ ਹਾਲ ਹੀ ਵਿਚ ਟ੍ਰੇਲਰ ਜਾਰੀ ਕਰ ਕੇ ਇਸ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਸ ਨੂੰ ਪਾਰਟੀ ਦੇ ਓਫਿਸ਼ੀਅਲ ਟਵੀਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ ਅਤੇ ਇਸ ਨੂੰ ਭਾਜਪਾ ਦੇ ਬਹੁਤ ਸਾਰੇ ਆਗੂਆਂ ਵੱਲੋਂ ਸੋਸ਼ਲ ਮੀਡੀਆ 'ਤੇ ਉਭਾਰਿਆ ਗਿਆ ਹੈ ਜਿਸ ਵਿਚ ਮਹੱਤਵਪੂਰਨ ਸਿਆਸੀ ਮੋਕਿਆਂ 'ਤੇ ਡਾ. ਮਨਮੋਹਨ ਸਿੰਘ ਦੀ ਆਲੋਚਣਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਅਪਣੀ ਹੋਣ ਵਾਲੀ ਪੱਕੀ ਹਾਰ ਦੇ ਸੰਦਰਭ ਵਿਚ ਭਾਜਪਾ ਦੀ ਇਹ ਨਿਰਾਸ਼ਾ ਭਰੀ ਬੁਖਲਾਹਟ ਦਾ ਪ੍ਰਗਟਾਵਾ ਹੈ।

ਅਪਣੇ ਸਿਆਸੀ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ਦੇ ਵਾਸਤੇ ਸੌੜੀ ਸਿਆਸਤ ਵਿਚ ਗਲਤਾਨ ਹੋਣ ਲਈ ਭਾਜਪਾ ਦੀ ਤਿੱਖੀ ਆਲੋਚਣਾ ਕਰਦੇ ਹੋਏ ਮੁੱਖ ਮੰਤਰੀ ਨੇ ਭਾਜਪਾ ਆਗੂਆਂ ਨੂੰ ਲੋਕਾਂ ਦਾ ਸਮਰਥਨ ਗੁਆ ਚੁੱਕੇ ਹੋਣ ਦੀ ਕੌੜੀ ਸੱਚਾਈ ਪ੍ਰਵਾਨ ਕਰਨ ਲਈ ਆਖਿਆ ਹੈ ਕਿਉਂਕਿ ਹੁਣ ਉਹ ਇਸ ਤਰ੍ਹਾਂ ਦੀ ਘਟੀਆ ਸਿਆਸਤ ਦੇ ਨਾਲ ਵਾਪਿਸ ਸੱਤਾ ਵਿਚ ਨਹੀਂ ਆ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਡਾ. ਮਨਮੋਹਨ ਸਿੰਘ ਦੇ ਤਿੱਖੇ ਆਲੋਚਕਾਂ ਨੂੰ ਵੀ ਉਨ੍ਹਾਂ ਦਾ ਕੋਈ ਵੀ ਔਗੁਣ ਨਹੀਂ ਲੱਭਾ ਜਦਕਿ ਭਾਰਤੀ ਜਨਤਾ ਪਾਰਟੀ ਅਗਲੇ ਮਹੀਨੇ ਰਿਲੀਜ਼ ਹੋਣ ਵਾਲੀ ਇਸ ਫਿਲਮ ਨੂੰ ਵਰਤ ਰਹੀ ਹੈ।

ਇਸ ਦਾ ਉਦੇਸ਼ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਢਾਹ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਹੋਣ ਦੇ ਸਮੇਂ ਦੌਰਾਨ ਉਨ੍ਹਾਂ ਨੂੰ ਅਨੇਕਾਂ ਵਾਰ ਮਿਲੇ ਜੋ ਕਿ ਇਕ ਮਹਾਨ ਅਰਥਸ਼ਾਸਤਰੀ, ਆਜ਼ਾਦ ਸੋਚ ਵਾਲੇ ਅਤੇ ਫੈਸਲਾ ਲੈਣ ਵਾਲੇ ਵਿਅਕਤੀ ਹਨ ਜਿਨ੍ਹਾਂ ਨੇ ਅਪਣੇ ਆਪ ਨੂੰ ਭਾਰਤ ਦੇ ਸਭ ਤੋਂ ਵੱਧ ਬੁੱਧੀਮਾਨ ਅਤੇ ਦੂਰਦ੍ਰਿਸ਼ਟੀ ਵਾਲੇ ਵਿਅਕਤੀ ਵਜੋਂ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਤੋਂ ਡਾ. ਮਨਮੋਹਨ ਸਿੰਘ ਨੂੰ ਪ੍ਰਾਪਤ ਹੋਈ ਪੂਰਨ ਆਜ਼ਾਦੀ ਦੇ ਨਿੱਜੀ ਤੌਰ 'ਤੇ ਗਵਾਹ ਹਨ।

ਉਨ੍ਹਾਂ ਕਿਹਾ ਕਿ ਸੋਨੀਆਂ ਗਾਂਧੀ ਸਰਕਾਰ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਵਿਚ ਵਿਸ਼ਵਾਸ ਨਹੀਂ ਰੱਖਦੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਉਲਟ ਕਾਂਗਰਸ ਅਪਣੇ ਆਗੂਆਂ ਅਤੇ ਮੈਂਬਰਾਂ ਨੂੰ ਅਪਣਾ ਕੰਮ ਕਾਜ ਆਪਣੀ ਸੋਚ ਅਨੁਸਾਰ ਚਲਾਉਣ ਦੇਣ ਦੀ ਆਗਿਆ ਦੇਣ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਖਾਸਤੌਰ 'ਤੇ ਡਾ. ਮਨਮੋਹਨ ਸਿੰਘ ਦੇ ਮਾਮਲੇ ਵਿਚ ਸਹੀ ਸੀ ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਬਨਾਉਣਾ ਹੀ ਅਪਣੇ ਆਪ ਵਿਚ ਸਪਸ਼ਟ ਸੰਕੇਤ ਸੀ ਕਿ ਪਾਰਟੀ ਉਨ੍ਹਾਂ ਦੀ ਯੋਗਤਾ ਅਤੇ ਸਮਰਥਾ ਵਿਚ ਵਿਸ਼ਵਾਸ ਰੱਖਦੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਅਪਣੀ ਇੱਛਾ ਅਨੁਸਾਰ ਉਸ ਤਰ੍ਹਾਂ ਕੰਮ ਚਲਾਉਣ ਦੀ ਪੂਰਨ ਆਜ਼ਾਦੀ ਹੈ ਜਿਸ ਤਰ੍ਹਾਂ ਉਹ ਪੰਜਾਬ ਦੇ ਹਿੱਤਾਂ ਵਿਚ ਕੰਮ ਚਲਾਉਣ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਇਨ੍ਹਾਂ ਤੱਥਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ ਕਿ ਪਾਰਟੀ ਨੇ ਇਨ੍ਹਾਂ ਮਾਮਲਿਆਂ ਵਿਚ ਦਖਲਅੰਦਾਜੀ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ। 

ਫਿਲਮ ਅਤੇ ਉਸ ਕਿਤਾਬ ਵਿਚ ਜਿਸ ਦੇ ਆਧਾਰ 'ਤੇ ਇਸ ਫਿਲਮ ਨੂੰ ਬਣਾਇਆ ਗਿਆ ਹੈ, ਵਿਚ ਪਾਰਟੀ ਦੀ ਲੀਡਰਸ਼ਿਪ ਦੇ ਨਿਰਦੇਸ਼ਾਂ 'ਤੇ ਕਠਪੁਤਲੀ ਵਜੋਂ ਡਾਂਸ ਕਰਨ ਨੂੰ ਪੇਸ਼ ਕੀਤੇ ਜਾਣ ਦੇ ਉਲਟ ਡਾ. ਮਨਮੋਹਨ ਸਿੰਘ ਇਕ ਵਿਸ਼ਵ-ਪੱਧਰੀ ਆਗੂ ਹਨ। ਆਪਣੇ ਦੂਰਦਰਸ਼ੀ ਫੈਸਲਿਆਂ ਦੇ ਰਾਹੀਂ ਵਿਸ਼ਵ ਵਿਚ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਵਾਸਤੇ ਸਮੁੱਚਾ ਦੇਸ਼ ਹਮੇਸ਼ਾਂ ਹੀ ਸਬਕਾ ਪ੍ਰਧਾਨ ਮੰਤਰੀ ਦਾ ਰਿਣੀ ਰਹੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਭਾਰਤ ਵਿਸ਼ਵ ਆਰਥਿਕ ਮਹਾਂ ਸ਼ਕਤੀ ਬਣਿਆ ਹੈ ਤਾਂ ਇਸ ਦਾ ਸਾਰਾ ਸਿਹਰਾ ਡਾ. ਮਨਮੋਹਨ ਸਿੰਘ ਨੂੰ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸਿਆਸੀ ਲਾਭਾਂ ਦੇ ਲਈ ਦੇਸ਼ ਨੂੰ ਵਿਸ਼ਵ-ਪੱਧਰੀ ਸਥਿਤੀ ਤੋਂ ਹੇਠਾਂ ਖਿੱਚਣ ਦੀਆਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਵਿਰੋਧੀ ਧਿਰ ਅਪਣੀਆਂ ਨਾਕਾਮੀਆਂ ਲੁਕਾਉਣ ਵਾਸਤੇ ਹੁਣ ਨਿਰਾਸ਼ਾਜਣਕ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਵਾਸਤੇ ਭਾਰਤ ਦੇ ਇਕ ਮਹਾਨ ਪ੍ਰਧਾਨ ਮੰਤਰੀ ਵਿਰੁੱਧ ਝੂਠੇ ਕੂੜ ਪ੍ਰਚਾਰ ਨੂੰ ਬੜ੍ਹਾਵਾ ਦਿਤਾ ਜਾ ਰਿਹਾ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾ ਕੇਵਲ ਰਾਸ਼ਟਰੀ ਮੋਰਚੇ 'ਤੇ ਸਗੋਂ ਵਿਸ਼ਵ-ਪੱਧਰ 'ਤੇ ਵੀ ਡਾ. ਮਨਮੋਹਨ ਸਿੰਘ ਨੇ ਵੱਡਾ ਸਤਿਕਾਰ ਹਾਸਲ ਕੀਤਾ ਹੈ ਜਿਸ ਤੋਂ ਇਹ ਪਤਾ ਲਗਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਸਾਰੇ ਮੋਰਚਿਆਂ 'ਤੇ ਨਿਵੇਕਲੀ ਭੂਮਿਕਾ ਨਿਭਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement