5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀ ਹੋ ਜਾਣ ਸਾਵਧਾਨ, ਸਰਕਾਰ ਨੇ ਕਰਤਾ ਐਲਾਨ!
Published : Dec 30, 2019, 10:46 am IST
Updated : Dec 30, 2019, 10:46 am IST
SHARE ARTICLE
5th and 8th Students Online Form
5th and 8th Students Online Form

ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ।

ਜਲੰਧਰ: 5ਵੀਂ ਅਤੇ 8ਵੀਂ ਕਲਾਸ ਲਈ ਆਨਲਾਇਨ ਦਾਖਲਾ ਫ਼ਾਰਮ ਨਾ ਭਰਨ ਵਾਲੇ ਵਿਦਿਆਰਥੀ ਲਈ ਇਕ ਮਾੜੀ ਖਬਰ ਹੈ। ਇਸ ਜਮਾਤ ਦੇ ਵਿਦਿਆਰਥੀ ਹੁਣ ਪ੍ਰੀਖਿਆ ਵਿਚ ਨਹੀਂ ਬੈਠ ਸਕਣਗੇ। ਇਸ ਮਾਮਲੇ ਵਿਚ ਐੱਸਸੀਈਆਰਟੀ ਦੇ ਡਾਇਰੇਕਟਰ ਇੰਦਰਜੀਤ ਸਿੰਘ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੇਂਡਰੀ/ਐਲੀਮੈਂਟਰੀ, ਬੀਪੀਈਓਜ ਅਤੇ ਸਾਰੇ ਸਕੂਲ ਮੁਖੀਆਂ ਨੂੰ ਜਲਦ ਹੀ ਆਨਲਾਇਨ ਦਾਖਲਾ ਫ਼ਾਰਮ ਭਰਨ ਦੇ ਆਦੇਸ਼ ਦਿੱਤੇ ਗਏ ਹਨ।

PhotoPhoto ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ। ਜਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਵਿਦਿਆਰਥੀਆਂ ਦਾ ਆਨਲਾਇਨ ਦਾਖਲਾ ਫ਼ਾਰਮ ਨਾ ਭਰਨਾ ਇੱਕ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਵਿਦਿਆਰਥੀ ਵੱਲੋਂ ਆਨਲਾਇਨ ਫ਼ਾਰਮ ਨਹੀਂ ਭਰਿਆ ਜਾਵੇਗਾ ਉਹ ਸਾਲਾਨਾ ਪ੍ਰੀਖਿਆ ਵਿਚ ਨਹੀਂ ਬੈਠ ਸਕੇਗਾ। ਜਿਸ ਕਾਰਨ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਜਲਦ ਹੀ ਇਹ ਫਾਰਮ ਭਰਨ ਦੀ ਹਿਦਾਇਤ ਦਿੱਤੀ ਗਈ ਹੈ।

PhotoPhoto ਦੱਸ ਦਈਏ ਕਿ 5ਵੀ ਦੀ ਪ੍ਰੀਖਿਆ 18 ਫਰਵਰੀ ਤੋਂ ਅਤੇ 8ਵੀ ਦੀ 3 ਮਾਰਚ ਤੋਂ ਸ਼ੁਰੂ ਹੋਵੇਗੀ। ਦਰਅਸਲ, ਕਾਫ਼ੀ ਸਮੇਂ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜਿਲ੍ਹੇ ਵਿਚ ਪੰਜਵੀਂ ਕਲਾਸ ਵਿਚ 12 ਹਜਾਰ 296 ਵਿਦਿਆਰਥੀ ਹਨ।

PhotoPhotoਇਸ ਮਾਮਲੇ ਵਿਚ ਐਲੀਮੈਂਟਰੀ ਟੀਚਰਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਹੈ ਕਿ ਪ੍ਰਾਇਮਰੀ ਸਕੂਲਾਂ ਵਿਚ ਕੰਪਿਊਟਰ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ ਵਿਦਿਆਰਥੀਆਂ ਨੂੰ ਸਾਇਬਰ ਕੈਫੇ ਜਾਣਾ ਪੈਂਦਾ ਹੈ।

StudentsStudentsਉਥੇ ਹੀ ਦੂਜੇ ਪਾਸੇ ਇਸ ਮਾਮਲੇ ਵਿਚ ਮਨੋਜ ਘਈ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਲਾਸਾਂ ਵਿਚ ਸ਼ਾਮਿਲ 12ਵੀਂ, 10ਵੀਂ, 8ਵੀਂ ਅਤੇ 5ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਜਿਸ ਕਾਰਨ ਬੋਰਡ ਦੀ ਵੈਬਸਾਈਟ ਵੀ ਬਹੁਤ ਹੌਲੀ ਚੱਲ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement