
3 ਜਨਵਰੀ ਨੂੰ ਖੁੱਲ੍ਹਣਗੇ ਪੰਜਾਬ ਦੇ ਸਕੂਲ
ਲੁਧਿਆਣਾ- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ 25 ਦਸੰਬਰ, 2019 ਤੋਂ 31 ਦਸੰਬਰ, 2019 ਤੱਕ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਹੁਣ ਸੂਬੇ 'ਚ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ 1 ਜਨਵਰੀ, 2020 ਨੂੰ ਸਕੂਲਾਂ 'ਚ ਛੱਟੀ ਦਾ ਐਲਾਨ ਕੀਤਾ ਗਿਆ ਹੈ।
ਉੱਥੇ ਹੀ 2 ਜਨਵਰੀ, 2020 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਸਕੂਲਾਂ 'ਚ ਛੁੱਟੀ ਰਹੇਗੀ। ਇਸ ਦੇ ਚੱਲਦਿਆਂ ਹੁਣ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ ਸਕੂਲ 3 ਜਨਵਰੀ, 2020 ਨੂੰ ਖੁੱਲ੍ਹਣਗੇ।
ਉੱਥੇ ਹੀ 1 ਜਨਵਰੀ ਦੇ ਏਵਜ਼ 'ਚ ਮਹੀਨੇ ਦੇ ਦੂਜੇ ਸ਼ਨੀਵਾਰ 11 ਜਨਵਰੀ ਨੂੰ ਦੂਜੇ ਸ਼ਨੀਵਾਰ ਦੀ ਛੁੱਟੀ ਨਹੀਂ ਹੋਵੇਗੀ। ਇਸ ਦਿਨ ਸਕੂਲ ਆਮ ਦੀ ਤਰ੍ਹਾਂ ਹੀ ਖੁੱਲ੍ਹੇ ਰਹਿਣਗੇ। ਦੱਸ ਦਈਏ ਪੰਜਾਬ ਸਰਕਾਰ ਵੱਲੋਂ 2020 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਇਸ ਬਾਰੇ ਪਤਾ ਲੱਗ ਸਕੇ|
ਇਸ ਲਈ ਤੁਸੀਂ ਵੀ ਤਸਵੀਰ ਵਿਚ ਦਿਖਾਈ ਗਈ ਛੁੱਟੀਆਂ ਦੀ ਸੂਚੀ ਨੂੰ ਨੋਟ ਕਰ ਸਕਦੇ ਹੋ|ਦੱਸ ਦਈਏ ਪੰਜਾਬ ਦੇ ਸਾਰੇ ਸਕੂਲਾਂ 'ਚ 24 ਦਸੰਬਰ ਤੋਂ 15 ਜਨਵਰੀ ਤੱਕ ਦਾ ਸਮਾਂ ਬਦਲ ਦਿੱਤਾ ਗਿਆ ਸੀ। ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਦੇ ਕਾਰਨ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ।
ਪੰਜਾਬ ਦੇ ਸਾਰੇ ਸਰਕਾਰੀ, ਐਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਬਦਲ ਦਿੱਤਾ ਗਿਆ ਹੈ।