
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਬਨਿਟ...
ਲਹਿਰਾਗਾਗਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਜਗਤ 'ਚ ਭਾਰੀ ਰੋਸ ਹੈ।
Sukhjinder singh randhawa
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਪਰਚਾ ਦਰਜ ਕਰਾਏਗੀ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਰੰਧਾਵਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਕੋਈ ਵਿਅਕਤੀ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰੇ।
Sukhjinder Singh Randhava
ਇੱਥੇ ਦੱਸਣਯੋਗ ਹੈ ਕਿ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ 'ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ।
Majithia
ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਨੂੰ ਕਿਸੇ ਵੀ ਤਰੀਕੇ ਨਾਲ ਸਹਿਣ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਨੂੰ ਰੰਧਾਵਾ ਦਾ ਅਸਤੀਫਾ ਲੈ ਲੈਣਾ ਚਾਹੀਦਾ ਹੈ।
Bhai Gobind Singh Longowal
ਇਸ ਤੋਂ ਬਿਨਾਂ ਉਨ੍ਹਾਂ ਨੇ ਰਵਨੀਤ ਸਿੰਘ ਵੱਲੋਂ ਇਸ ਵੀਡੀਓ ਨੂੰ ਫਰਜੀ ਕਹਿਣ 'ਤੇ ਬਿੱਟੂ ਨੂੰ ਗਾਂਧੀ ਪਰਿਵਾਰ ਦਾ ਚੇਲਾ ਦੱਸਿਆ। ਅੱਜ ਇੱਥੇ ਜੀ. ਪੀ. ਐੱਫ. ਧਰਮਸ਼ਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਪਿੰਡ-ਇੱਕ ਗੁਰਦੁਆਰਾ ਮੁਹਿੰਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਜਾਤ-ਪਾਤ ਦੇ ਨਾਂ 'ਤੇ ਗੁਰਦੁਆਰਾ ਸਾਹਿਬ ਨਾ ਹੋਣ, ਸਗੋਂ ਹਰ ਪਿੰਡ 'ਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇ ਅਤੇ ਇਹ ਵੀ ਇੱਛਾ ਹੈ ਕਿ ਪਿੰਡਾਂ ਅੰਦਰ ਜਾਤ ਦੇ ਨਾਂ 'ਤੇ ਸ਼ਮਸ਼ਾਨ ਘਾਟ ਨਾ ਹੋਣ।