ਪ੍ਰਿੰਅਕਾ ਗਾਂਧੀ ਨਾਲ ਮਾੜਾ ਵਿਵਹਾਰ ਭਾਜਪਾ ਦੀ ਗੰਦੀ ਰਾਜਨੀਤੀ ਦਾ ਪ੍ਰਤੀਕ : ਜਾਖੜ
Published : Dec 30, 2019, 9:43 am IST
Updated : Dec 30, 2019, 9:43 am IST
SHARE ARTICLE
Sunil Jakhar
Sunil Jakhar

ਸੀ.ਏ.ਏ. ਵਿਰੁਧ ਲੁਧਿਆਣਾ 'ਚ ਰੋਸ ਮਾਰਚ

ਚੰਡੀਗੜ੍ਹ  (ਨੀਲ ਭਲਿੰਦਰ) : ਉਤਰ ਪ੍ਰਦੇਸ਼ ਵਿਚ ਸ਼੍ਰੀਮਤੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਵਲੋਂ ਨਾਜਾਇਜ਼ ਤੌਰ 'ਤੇ ਰੋਕੇ ਜਾਣ ਅਤੇ ਪੁਲਿਸ ਵਲੋਂ ਅਭੱਦਰ ਵਿਹਾਰ ਕਰਨ ਦੀ ਸਖ਼ਤ ਨਿੰਦਿਆ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਕਿ ਜਿਸ ਦੇਸ਼ ਵਿਚ ਔਰਤ ਨੂੰ ਦੇਵੀ ਦਾ ਰੂਪ ਕਿਹਾ ਜਾਂਦਾ ਹੋਵੇ ਉਥੇ ਔਰਤਾਂ ਨਾਲ ਇਸ ਤਰ੍ਹਾਂ ਦਾ ਵਿਹਾਰ ਭਾਜਪਾ ਸਰਕਾਰ ਦੀ ਔਰਤ ਜਾਤੀ ਪ੍ਰਤੀ ਨਫ਼ਰਤ ਨੂੰ ਉਜਾਗਰ ਕਰਦਾ ਹੈ।

BJPBJP

ਉਨ੍ਹਾਂ ਕਿਹਾ ਕਿ ਜਿਸ ਭਾਜਪਾ ਸਰਕਾਰ ਨੇ ਬੇਟੀ ਬਚਾਉ ਬੇਟੀ ਪੜ੍ਹਾਉ ਯੋਜਨਾ ਸ਼ੁਰੂ ਕੀਤੀ ਉਸੇ ਦੇ ਰਾਜ ਵਿਚ ਦੇਸ਼ ਦੀ ਬੇਟੀ ਨਾਲ ਇਸ ਤਰ੍ਹਾਂ ਦਾ ਵਿਹਾਰ ਭਾਜਪਾ ਸਰਕਾਰ ਦੀ ਮੰਦੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਿੰਅਕਾ ਗਾਂਧੀ ਨੇ ਨਾਗਰਿਕ ਸੋਧ ਬਿੱਲ ਵਿਰੁਧ ਜੋ ਦੇਸ਼ ਵਿਆਪੀ ਅੰਦੋਲਨ ਚਲਾਇਆ ਹੈ ਉਸੇ ਤੋਂ ਘਬਰਾ ਕੇ ਮੋਦੀ ਸਰਕਾਰ ਉਨ੍ਹਾਂ ਨਾਲ ਅਜਿਹਾ ਵਿਹਾਰ ਕਰ ਰਹੀ ਹੈ।

Priyanka gandhi visit umbha village sonbhadra massacrePriyanka Gandhi 

ਸ਼੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸੂਬਾ ਕਾਂਗਰਸ ਪਾਰਟੀ 30 ਦਸੰਬਰ ਨੂੰ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਬਿਲ ਵਿਰੁਧ ਇਕ ਰੋਸ਼ ਪ੍ਰਦਰਸ਼ਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਰੋਸ ਮਾਰਚ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ, ਪੰਜਾਬ ਕੈਬਨਿਟ ਦੇ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਆਗੂ ਸ਼ਿਰਕਤ ਕਰਣਗੇ। ਉਨ੍ਹਾਂ ਨੇ ਪੰਜਾਬੀਆਂ ਨੂੰ ਇਸ ਮਾਰਚ ਵਿਚ ਸ਼ਾਮਿਲ ਹੋਣ ਦਾ ਸੱਦਾ ਦਿਤਾ।

Sunil JakharSunil Jakhar

ਇਸ ਮੌਕੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਭਾਜਪਾ ਦੇ ਪ੍ਰਦੇਸ਼ ਯੂਨਿਟ ਨੂੰ ਵੀ ਸਵਾਲ ਕੀਤਾ ਹੈ ਕਿ ਉਹ ਦਸਣ ਕਿ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿੰਨੇ ਨੌਜਵਾਨਾਂ ਨੂੰ ਨੌਕਰੀਆਂ ਦੁਆਈਆਂ ਗਈਆਂ ਹਨ ਜਾਂ ਪੰਜਾਬ ਲਈ ਹੋਰ ਕਿਹੜੇ ਪ੍ਰਾਜੈਕਟ ਅਤੇ ਸਕੀਮਾਂ ਪੰਜਾਬ 'ਚ ਲਿਆਂਦੀਆਂ ਗਈਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement