ਕਿਸਾਨ ਅੰਦੋਲਨ 'ਚ ਸ਼ਾਮਿਲ ਇਕ ਹੋਰ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
Published : Dec 30, 2020, 12:37 pm IST
Updated : Dec 30, 2020, 12:37 pm IST
SHARE ARTICLE
farmer dead
farmer dead

ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ

ਬੁਢਲਾਡਾ- ਕੇਂਦਰ ਵਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨ ਅੰਦੋਲਨ 'ਚ ਸ਼ਾਮਿਲ ਇਕ ਹੋਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਦੱਸ ਦੇਈਏ ਕਿ ਇਹ ਨੌਜਵਾਨ ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਰਹਿਣ ਵਾਲਾ ਹੈ ਜੋ ਕਿਸਾਨ ਅੰਦੋਲਨ ਵਿਚ ਸ਼ਾਮਿਲ ਹੋਇਆ ਸੀ।  

FARMER

ਇਸ ਹਾਦਸੇ ਤੋਂ ਬਾਅਦ ਪਿੰਡ ਭਾਦੜਾ ਦੇ ਸਰਪੰਚ ਸੁਖਪਾਲ ਸਿੰਘ ਅਤੇ ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਜ਼ਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੂਰੀ 'ਤੇ ਸਥਿਤ 158 ਨੰਬਰ ਪੋਲ ਦੇ ਨਜ਼ਦੀਕ ਪਕੌੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਅਚਾਨਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਆਇਆ ਤੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਕਤ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨਾਲ ਸਬੰਧਿਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement