
ਸਰਕਾਰ ਵੱਲੋਂ ਨਵੇਂ ਸਾਲ ਬਾਰੇ ਕੋਈ ਗਾਈਡਲਾਈਨਜ ਜਾਰੀ ਨਹੀਂ ਕੀਤੀਆਂ ਗਈਆਂ।
ਅੰਮ੍ਰਿਤਸਰ: ਨਵੇਂ ਸਾਲ ਦੇ ਆਗਮਨ ਹੋਣ ਨੂੰ 2 ਦਿਨ ਹੀ ਰਹਿ ਗਏ ਹਨ। ਇਸ ਦੌਰਾਨ ਸਰਕਾਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਤਹਿਤ 31 ਦਸੰਬਰ ਦੀ ਰਾਤ 10 ਵਜੇ ਤੋਂ ਬਾਅਦ ਲੋਕ ਸੜਕਾਂ 'ਤੇ ਨਹੀਂ ਨਿਕਲ ਪਾਉਣਗੇ। ਸਰਕਾਰ ਦੀਆਂ ਹਦਾਇਤਾਂ ਤੇ 10 ਵਜੇ ਤੋਂ ਬਾਅ ਕਰਫਿਊ ਲੱਗੇਗਾ। ਫਿਲਹਾਲ ਸਰਕਾਰ ਵੱਲੋਂ ਨਵੇਂ ਸਾਲ ਬਾਰੇ ਕੋਈ ਗਾਈਡਲਾਈਨਜ ਜਾਰੀ ਨਹੀਂ ਕੀਤੀਆਂ ਗਈਆਂ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਕਿਹਾ, " ਪੁਲਿਸ ਵੱਲੋਂ 10 ਵਜੇ ਤੋਂ ਬਾਅਦ ਕਰਫਿਊ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਤੇ ਜੇਕਰ ਕਿਸੇ ਨੇ ਕੁਤਾਹੀ ਕੀਤੀ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਡੀਸੀਪੀ ਜਗਮੋਹਨ ਸਿੰਘ ਦੀ ਅਗਵਾਈ 'ਚ ਪੁਲਿਸ ਵੱਲੋਂ ਚੌਕਸੀ ਵਧਾ ਕੇ ਸ਼ਹਿਰ ਵਿੱਚ ਅਹਿਮ ਸਥਾਨਾਂ ਤੇ ਨਾਕੇਬੰਦੀ ਕੀਤੀ ਜਾਵੇਗੀ।