
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਸੀ
ਚੰਡੀਗੜ੍ਹ- ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ,"ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ।"
ਬੀਤੇ ਦਿਨੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਸਿੱਖ ਜਗਤ ਕੋਲੋਂ ਮੁਆਫੀ ਮੰਗਣ ਲਈ ਆਖਿਆ ਸੀ। ਨਵਜੋਤ ਸਿੱਧੂ ਧਾਰਮਿਕ ਨਿਸ਼ਾਨੇ ਵਾਲੀ ਸ਼ਾਲ ਪਾ ਕੇ ਕਿਸਾਨਾਂ ਦੇ ਵਿਚਕਾਰ ਜਲੰਧਰ ਦੇ ਸ਼ਾਹਕੋਟ ਪਹੁੰਚੇ ਸੀ, ਉਥੇ ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਜਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੱਧੂ ਨੇ ਇੱਕ ਪ੍ਰੋਗਰਾਮ ਦੌਰਾਨ ਸ਼ਾਲ ਪਾਇਆ ਸੀ ਜਿਸ 'ਤੇ ੴ ਅਤੇ ਖੰਡੇ ਦਾ ਨਿਸ਼ਾਨ ਬਣਿਆ ਹੋਇਆ ਸੀ। ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਸਨ। ਇਸ ਸ਼ਾਲ ਕਰਕੇ ਹੁਣ ਉਨ੍ਹਾਂ ਨੂੰ ਸਿੱਖ ਜਥੇਬੰਦੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੀ ਸ਼ਿਕਾਇਤ ਸਿੱਖ ਯੂਥ ਪਾਵਰ ਆਫ਼ ਪੰਜਾਬ ਦੀ ਪੰਜ ਮੈਂਬਰੀ ਕਮੇਟੀ ਵਲੋਂ ਅਕਾਲ ਤਖ਼ਤ ਨੂੰ ਕੀਤੀ ਗਈ।
ਬੇਨਤੀ ਪੱਤਰ ਵਿੱਚ ਉਨ੍ਹਾਂ ਨੇ ਲਿਖਿਆ, "ਇਹ ਸਿੱਧੀ-ਸਿੱਧੀ ਪਵਿੱਤਰ ਗੁਰਬਾਣੀ ਦੀ ਬੇਅਦਬੀ ਹੈ। ਨਵਜੋਤ ਸਿੰਘ ਸਿੱਧੂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਖ਼ਤ ਹੁਕਮਨਾਮਾ ਜਾਰੀ ਕੀਤਾ ਜਾਵੇ।