
ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਕੰਮ ਵਿਰੁਧ ਹੈ ਸੰਗਠਨ : ਬੀਕੇਯੂ ਏਕਤਾ ਉਗਰਾਹਾਂ
ਚੰਡੀਗੜ੍ਹ, 29 ਦਸੰਬਰ : ਪੰਜਾਬ ਦੀ ਇਕ ਸੱਭ ਤੋਂ ਵੱਡੀ ਕਿਸਾਨ ਜਥੇਬੰਦੀ ਦੇ ਇਕ ਸੀਨੀਅਰ ਆਗੂ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਅਜਿਹੇ ਕਿਸੇ ਵੀ ਕੰਮ ਦੇ ਵਿਰੁਧ ਹਨ ਜੋ ਮੋਬਾਈਲ ਟਾਵਰਾਂ ਜਾਂ ਹੋਰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅਪਣੇ ਸਮਰਥਕਾਂ ਅਤੇ ਕਾਰਕੁਨਾਂ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਹਿਣ ਲਈ ਕਿਹਾ ਹੈ |
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਪੀਟੀਆਈ ਨੂੰ ਕਿਹਾ, Tਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਅਜਿਹੀਆਂ ਚੀਜਾਂ ਦੇ ਵਿਰੁਧ ਹਨ | ਅਸੀਂ ਉਨ੍ਹਾਂ ਚੀਜਾਂ ਦਾ ਸਮਰਥਨ ਨਹੀਂ ਕਰਦੇ ਜਿਥੇ ਕੁੱਝ ਲੋਕ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਾਦੇ ਹਨ ਜਾਂ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਾਦੇ ਹਨ | U ਬੀਕੇਯੂ ਏਕਤਾ ਉਗਰਾਹਾਂ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਅਤੇ ਹੋਰਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਅਜਿਹਾ ਕੰਮ ਨਾ ਕਰਨ ਜਿਸ ਨਾਲ ਜਨਤਕ ਜਾਇਦਾਦ ਨੂੰ ਨੁਕਸਾਨ ਹੋਵੇ |
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਸੂਬੇ ਵਿਚ 1,561 ਮੋਬਾਈਲ ਟਾਵਰ ਪ੍ਰਭਾਵਤ ਹੋਏ ਹਨ | ਉਨ੍ਹਾਂ ਪੁਲਿਸ ਨੂੰ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਤੋੜਭੰਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ ਦਿਤੇ ਹਨ | ਸੋਮਵਾਰ ਨੂੰ ਇਕ ਅਧਿਕਾਰਤ ਬਿਆਨ ਅਨੁਸਾਰ ਸੂਬੇ ਵਿਚ ਕੁੱਲ 1,561 ਮੋਬਾਈਲ ਟਾਵਰ ਪ੍ਰਭਾਵਤ ਹੋਏ ਹਨ | ਸੂਬੇ ਦੇ 22 ਜ਼ਿਲਿ੍ਹਆਂ 'ਚ ਕੁੱਲ 21,306 ਮੋਬਾਈਲ ਟਾਵਰ ਹਨ | (ਪੀਟੀਆਈ)