ਪੰਜਾਬ ਮੰਤਰੀ ਮੰਡਲ ਵੱਲੋਂ ਐਸ.ਸੀ.ਈ.ਆਰ.ਟੀ./ਡਾਇਟ ਦੇ ਕਰਮਚਾਰੀਆਂ ਲਈ ਵੱਖਰੇ ਕਾਡਰ ਨੂੰ ਮਨਜ਼ੂਰੀ
Published : Dec 30, 2020, 8:01 pm IST
Updated : Dec 30, 2020, 8:01 pm IST
SHARE ARTICLE
Punjab Cabinet
Punjab Cabinet

ਇਹ ਫੈਸਲਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਅਧਿਆਪਕਾਂ ਦੀ ਸਿਖਲਾਈ ਦੇ ਮਿਆਰ ਵਿੱਚ ਹੋਰ ਸੁਧਾਰ ਕਰੇਗਾ।

ਚੰਡੀਗੜ੍ਹ : ਸਿੱਖਿਆ ਵਿਭਾਗ ਦੇ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਡਾਇਰੈਕਟੋਰੇਟ (ਐਸ.ਸੀ.ਈ.ਆਰ.ਟੀ.) ਤੇ ਜ਼ਿਲਾ ਸਿੱਖਿਆ ਸਿਖਲਾਈ ਸੰਸਥਾਵਾਂ (ਡਾਇਟ) ਦੇ ਕੰਮਕਾਜ ਵਿੱਚ ਹੋਰ ਕਾਰਜਕੁਸ਼ਲਤਾ ਲਿਆਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨ੍ਹਾਂ ਦੇ ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

cm punjabcm punjabਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਲਿਆਂਦੇ ਪ੍ਰਸਤਾਵ ਨੂੰ ਸਵਿਕਾਰ ਕਰਦਿਆਂ ਇਹ ਫੈਸਲਾ ਕੀਤਾ ਗਿਆ ਕਿ ਐਸ.ਸੀ.ਈ.ਆਰ.ਟੀਜ਼/ਡਾਇਟਜ਼ ਦੇ ਕਰਮਚਾਰੀਆਂ ਲਈ ਵੱਖਰੇ ਨਿਯਮ ਨੋਟੀਫਾਈ ਕੀਤੇ ਜਾਣ। ਮੌਜੂਦਾ ਸਮੇਂ ਐਸ.ਸੀ.ਈ.ਆਰ.ਟੀ./ਡਾਇਟ ਦੋਵਾਂ ਲਈ ਸਾਰੇ ਕਰਮਚਾਰੀ ਡੀ.ਪੀ.ਆਈ. (ਸਕੂਲ ਸਿੱਖਿਆ) ਡਾਇਰੈਕਟੋਰੇਟ ਵੱਲੋਂ ਤਾਇਨਾਤ ਕੀਤੇ ਜਾਂਦੇ ਸਨ।

photophotoਇਹ ਫੈਸਲਾ ਐਸ.ਸੀ.ਈ.ਆਰ.ਟੀ./ਡਾਇਟਜ਼ ਦੇ ਗਰੁੱਪ ਏ, ਬੀ ਤੇ ਸੀ ਕਾਡਰ ਦੇ ਕਰਮਚਾਰੀਆਂ ਦੇ ਨਿਯਮਾਂ ਨੂੰ ਨੋਟੀਫਾਈ ਕਰਨ ਦਾ ਰਾਹ ਪੱਧਰਾ ਕਰੇਗਾ ਜਿਸ ਨਾਲ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਕੋਲ ਡਾਇਟਜ਼ ਦਾ ਵੱਖਰਾ ਕਾਡਰ ਬਣਾਉਣ ਦੇ ਕੀਤੇ ਵਾਅਦੇ ਦੀ ਪਾਲਣਾ ਕਰੇਗਾ। ਇਹ ਫੈਸਲਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਅਧਿਆਪਕਾਂ ਦੀ ਸਿਖਲਾਈ ਦੇ ਮਿਆਰ ਵਿੱਚ ਹੋਰ ਸੁਧਾਰ ਕਰੇਗਾ।

photophotoਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਲੱਗਭੱਗ ਸਾਰੇ ਸੂਬਿਆਂ ਵਿੱਚ ਵੱਖਰਾ ਕਾਡਰ ਬਣਾਉਣ ਦੀ ਪੈਰਵੀ ਕੀਤੀ ਜਾ ਰਹੀ ਹੈ। 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਹ ਜ਼ਰੂਰੀ ਹੋ ਗਿਆ ਹੈ ਕਿ ਡਾਇਟਜ਼ ਨੂੰ ਸਕੂਲਾਂ ਵਿੱਚ ਕਲਾਸ ਰੂਮ ਸਿੱਖਿਆ ਨਾਲ ਗੂੜ੍ਹਾ ਤਾਲਮੇਲ ਸਥਾਪਤ ਕਰਦੇ ਹੋਏ ਮਜ਼ਬੂਤ ਕੀਤਾ ਜਾਵੇ ਅਤੇ ਅਧਿਆਪਕਾਂ ਦੇ ਤਜ਼ਰਬੇ ਵੀ ਸਾਂਝੇ ਕੀਤੇ ਜਾਣ। ਅਧਿਆਪਕ ਸਿੱਖਿਆ ਦੀ ਕੇਂਦਰੀ ਸਪਾਂਸਰ ਸਕੀਮ ਅਧੀਨ ਭਾਰਤ ਸਰਕਾਰ ਦੀ ਨੀਤੀ ਮੁਤਾਬਕ ਡਾਇਟਜ਼ ਹਰੇਕ ਜ਼ਿਲੇ ਵਿੱਚ ਸਥਾਪਤ ਕੀਤੀਆਂ ਗਈਆਂ ਹਨ।

cm punjabcm punjabਮੌਜੂਦਾ ਸਮੇਂ ਪੰਜਾਬ ਵਿੱਚ 17 ਡਾਇਟਜ਼ ਹਨ (ਹਰੇਕ ਪੁਰਾਣੇ ਜ਼ਿਲੇ ਵਿੱਚ ਇਕ ਹੈ) ਜਦੋਂ ਕਿ ਨਵੇਂ ਬਣੇ ਜ਼ਿਲ੍ਹਿਆਂ ਤਰਨ ਤਾਰਨ, ਬਰਨਾਲਾ, ਪਠਾਨਕੋਟ, ਫਾਜ਼ਿਲਕਾ ਤੇ ਮੁਹਾਲੀ ਵਿੱਚ ਕੋਈ ਡਾਇਟ ਨਹੀਂ ਹੈ। ਇਸ ਸਕੀਮ ਤਹਿਤ ਕੇਂਦਰ ਸਰਕਾਰ 60 ਫੀਸਦੀ ਤੇ ਸੂਬਾ ਸਰਕਾਰ 40 ਫੀਸਦੀ ਹਿੱਸਾ ਪਾਉਂਦੀ ਹੈ। ਡਾਇਟਜ਼ ਦਾ ਸਾਰਾ ਖਰਚਾ ਜਿਵੇਂ ਕਿ ਪੂੰਜੀਗਤ ਖਰਚਾ ਜਿਨ੍ਹਾਂ ਵਿੱਚ ਅਧਿਆਪਕਾਂ ਦੀ ਤਨਖਾਹ ਸ਼ਾਮਲ ਹੈ, ਬਰਾਬਰ ਅਨੁਪਾਤ ਵਿੱਚ ਸਾਂਝੀ ਕੀਤੀ ਜਾਂਦੀ ਹੈ। ਮੌਜੂਦਾ ਸਮੇਂ ਡਾਇਟਜ਼ ਈ.ਟੀ.ਟੀ. ਅਧਿਆਪਕਾਂ ਨੂੰ ਸਿਰਫ ਪੂਰਵ ਸੇਵਾ ਸਿਖਲਾਈ ਦਿੰਦੀਆਂ ਹਨ। ਇਹ ਅਧਿਆਪਕ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM

ਮੂਸੇਵਾਲਾ ਦੇ ਕਾ+ਤਲਾਂ 'ਤੇ ਦੋਸ਼ ਦਾਇਰ ਹੋਣ ਬਾਅਦ, ਬੋਲੇ ਬਲਕੌਰ ਸਿੰਘ, "24 ਮਹੀਨਿਆਂ ਬਾਅਦ ਮਿਲਿਆ ਥੋੜ੍ਹਾ ਸੁਕੂਨ"

02 May 2024 8:33 AM

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM
Advertisement