CM ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ 'ਡਿਜ਼ੀਨੈਸਟ' ਮੋਬਾਈਲ ਐਪ ਜਾਰੀ
Published : Dec 30, 2020, 5:12 pm IST
Updated : Dec 30, 2020, 5:12 pm IST
SHARE ARTICLE
PUNJAB CM LAUNCHES ‘DIGINEST’ MOBILE APP
PUNJAB CM LAUNCHES ‘DIGINEST’ MOBILE APP

ਪ੍ਰਿੰਟ ਇਸ਼ਤਿਹਾਰ ਦਾ ਰਿਲੀਜ਼ ਆਰਡਰ ਆਨਲਾਈਨ ਤਰੀਕੇ ਨਾਲ ਜਾਰੀ ਕਰਨ ਦੇ ਸਿਸਟਮ ਦਾ ਵੀ ਕੀਤਾ ਆਗਾਜ਼

ਚੰਡੀਗੜ੍ਹ: ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸਵੈਚਾਲਿਤ ਅਤੇ ਪ੍ਰਭਾਵੀ ਬਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਰਚੁਅਲ ਢੰਗ ਨਾਲ ਮੋਬਾਈਲ ਐਪ 'ਡਿਜ਼ੀਨੈਸਟ' ਜਾਰੀ ਕੀਤੀ। ਇਸ ਪਹਿਲਕਦਮੀ ਨਾਲ ਲੋਕ ਆਪਣੇ ਸਮਾਰਟ ਫੋਨ ਰਾਹੀਂ ਇਕ ਬਟਨ ਦਬਾਉਣ ਦੇ ਨਾਲ ਹੀ ਸੂਬੇ ਦੀ ਸਰਕਾਰੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾ ਸਕਣਗੇ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਮੀਡੀਆ ਅਦਾਰਿਆਂ ਨੂੰ ਇਸ਼ਤਿਹਾਰ ਅਤੇ ਭੁਗਤਾਨ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਆਨਲਾਈਨ ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਦਾ ਵੀ ਆਗਾਜ਼ ਕੀਤਾ। ਇਹ ਸਿਸਟਮ ਇਸ਼ਤਿਹਾਰ ਜਾਰੀ ਕਰਨ ਅਤੇ ਭੁਗਤਾਨ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ।

Punjab GovtPunjab Govt

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਹਿਲਕਦਮੀਆਂ ਲੋਕ ਸੰਪਰਕ ਵਿਭਾਗ ਅਤੇ ਸਬੰਧਤ ਹਿੱਸੇਦਾਰਾਂ ਖਾਸ ਕਰਕੇ ਆਮ ਲੋਕਾਂ ਵਿਚਾਲੇ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੀ ਪੀ.ਆਰ.ਇਨਸਾਈਟ ਤੋਂ ਬਾਅਦ 'ਡਿਜ਼ੀਨੈਸਟ' ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਇਕ ਹੋਰ ਨਿਵੇਕਲੀ ਕਾਢ ਹੈ ਜੋ ਡਿਜ਼ੀਟਾਈਲਜੇਸ਼ਨ ਦੇ ਖੇਤਰ ਵਿੱਚ ਨਵੀਆਂ ਸਿਖਰਾਂ ਛੂਹੇਗੀ।

ਗੌਰਤਲਬ ਹੈ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਮੋਬਾਈਲ ਐਪ ਅਤੇ ਵੈੱਬ ਪੋਰਟਲ 'ਪੀ.ਆਰ. ਇਨਸਾਈਟ' (ਲੋਕ ਸੰਪਰਕ ਦਾ ਝਰੋਖਾ) ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨਾਲ ਫੀਡਬੈਕ ਦਾ ਨਿਰੀਖਣ ਕਰਨ ਅਤੇ ਉਸ ਦੇ ਆਧਾਰ 'ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆਂਦਾ ਜਾ ਸਕੇਗਾ ਤਾਂ ਕਿ ਸੂਬੇ ਵਿੱਚ ਲੋਕ ਪੱਖੀ ਅਤੇ ਪਾਰਦਰਸ਼ੀ ਸ਼ਾਸਨ ਯਕੀਨੀ ਬਣਾਇਆ ਜਾ ਸਕੇ।

PUNJAB CM LAUNCHES ‘DIGINEST’ MOBILE APP PUNJAB CM LAUNCHES ‘DIGINEST’ MOBILE APP

'ਡਿਜ਼ੀਨੈਸਟ' ਨਾਗਰਿਕਾਂ ਨੂੰ ਵਿਭਾਗ ਅਨੁਸਾਰ ਅਧਿਕਾਰੀਆਂ ਦੇ ਸੰਪਰਕ ਨੰਬਰ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੋਵੇਗੀ ਅਤੇ ਅਧਿਕਾਰੀਆਂ ਨਾਲ ਫੋਨ ਜਾਂ ਈ-ਮੇਲ ਰਾਹੀਂ ਰਾਬਤਾ ਸਾਧਣ ਦੇ ਯੋਗ ਬਣਾਏਗੀ। ਪੰਜਾਬ ਸਰਕਾਰ ਦੇ ਕਰਮਚਾਰੀ ਵੀ ਆਪਣੇ ਐਚ.ਆਰ.ਐਮ.ਐਸ. ਪਛਾਣ ਪੱਤਰਾਂ ਰਾਹੀਂ ਐਪ ਉਤੇ ਲੌਗ ਆਨ ਕਰ ਸਕਦੇ ਹਨ ਜਿਸ ਨਾਲ ਆਪਣੇ ਸਹਿਯੋਗੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੇ ਜਨਮ ਦਿਨ ਤਰੀਕਾਂ ਬਾਰੇ ਆਪਣੇ ਆਪ ਨੂੰ ਅਪਡੇਟ ਕਰ ਸਕਣਗੇ ਅਤੇ ਐਸ.ਐਮ.ਐਸ. ਜਾਂ ਵੱਟਸਐਪ ਰਾਹੀਂ ਸ਼ੁਭ ਇੱਛਾਵਾਂ ਭੇਜ ਸਕਣਗੇ।

ਡਿਜ਼ੀਨੈਸਟ ਤੋਂ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸੂਬਾ ਸਰਕਾਰ ਅਜਿਹੇ ਹੁਕਮਾਂ ਨੂੰ ਜਾਰੀ ਕਰਨ ਲਈ ਇਸ ਐਪ ਨੂੰ ਅਧਿਕਾਰਤ ਐਪ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਗਜ਼ਟਿਡ ਛੁੱਟੀਆਂ, ਰਾਖਵੀਆਂ ਛੁੱਟੀਆਂ ਅਤੇ ਹਫਤੇ ਦੇ ਛੁੱਟੀ ਵਾਲੇ ਦਿਨਾਂ ਦੇ ਵੇਰਵੇ ਸਮੇਤ ਪੰਜਾਬ ਸਰਕਾਰ ਦੀ ਛੁੱਟੀਆਂ ਦੇ ਕੈਲੰਡਰ 'ਤੇ ਵੀ ਇਸ ਐਪ ਰਾਹੀਂ ਪਹੁੰਚ ਬਣਾਈ ਜਾ ਸਕਦੀ ਹੈ। ਕੈਲੰਡਰ ਦੀ ਇਕ ਵਿਸ਼ੇਸ਼ਤਾ ਇਹ ਵੀ ਹੋਵੇਗੀ ਕਿ ਹਰ ਮਹੀਨੇ ਆਉਣ ਵਾਲੇ ਆਉਣ ਵਾਲੇ ਦਿਹਾੜੇ 'ਸੰਗਰਾਂਦ', 'ਪੂਰਨਮਾਸ਼ੀ' ਤੇ 'ਮੱਸਿਆ' ਦੀਆਂ ਤਰੀਕਾਂ ਵੀ ਹਾਸਲ ਕੀਤੀਆਂ ਜਾ ਸਕਣਗੀਆਂ।

Captian Amrinder singhCaptian Amrinder singh

ਇਸ ਤੋਂ ਇਲਾਵਾ ਐਪ ਦਾ ਖਬਰ ਸੈਕਸ਼ਨ ਲੋਕਾਂ ਨੂੰ ਡਿਜ਼ੀਟਲ ਮੋਡ ਰਾਹੀਂ ਖਬਰਾਂ ਤੱਕ ਪਹੁੰਚ ਬਣਾਉਣ ਵਿੱਚ ਮੱਦਦਗਾਰ ਸਾਬਤ ਹੋਵੇਗਾ। ਇਸ ਤੋਂ ਇਲਾਵਾ ਜ਼ਿਲਾ ਵਾਰ ਅਤੇ ਵਿਸ਼ੇਸ਼ ਪਛਾਣ ਵਾਲੇ ਸ਼ਬਦਾਂ ਦੀ ਵਰਤੋਂ ਰਾਹੀਂ ਖਬਰਾਂ ਦੀ ਖੋਜ ਕਰਨ ਵਿੱਚ ਸਹਾਇਤਾ ਪ੍ਰਾਪਤ ਕਰੇਗਾ। ਇਸ ਤੋਂ ਇਲਾਵਾ ਐਪ ਵਿੱਚ ਟਾਈਪ ਕਰਨ ਜਾਂ ਸਟਾਈਲਸ ਦੀ ਵਰਤੋਂ ਕਰਕੇ ਨੋਟਸ ਬਣਾਉਣ ਦਾ ਬਦਲ ਹੋਵੇਗਾ। ਇਨ੍ਹਾਂ ਤੋਂ ਇਲਾਵਾ ਐਪ ਦੇ ਮੈਗਜ਼ੀਨ ਸੈਕਸ਼ਨ ਰਾਹੀਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ਕ੍ਰਮਵਾਰ 'ਪੰਜਾਬ ਐਡਵਾਂਸ' ਤੇ 'ਪ੍ਰੋਗਰੈਸਿਵ ਫਾਰਮਿੰਗ' ਵੀ ਪੜ੍ਹੇ ਜਾ ਸਕਣਗੇ।

Punjab GovtPunjab Govt

ਦੂਜੀ ਪਹਿਲਕਦਮੀ ਆਨਲਾਈਨ ਰਿਲੀਜ਼ ਆਰਡਰ ਸਿਸਟਮ ਸਬੰਧਤ ਧਿਰਾਂ ਵੱਲੋਂ ਇਸ਼ਤਿਹਾਰਾਂ ਦੀਆਂ ਬੇਨਤੀਆਂ/ਮੰਗ ਪੱਤਰਾਂ ਦੇ ਨਾਲ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਦਸਤੀ ਪ੍ਰਕਿਰਿਆ ਨੂੰ ਖਤਮ ਕਰੇਗਾ। ਇਹ ਨਿਵੇਕਲਾ ਕਦਮ ਜਿੱਥੇ ਸਮੇਂ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਲਿਆਏਗਾ ਉਥੇ ਵੱਖ-ਵੱਖ ਵਿਭਾਗਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਰਿਲੀਜ਼ ਆਰਡਰ ਦੀ ਅਸਲ ਸਮੇਂ ਦੀ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ।

ਆਨਲਾਈਨ ਬਿਲਿੰਗ ਪ੍ਰਣਾਲੀ ਵਿਭਾਗੀ ਅਧਿਕਾਰੀਆਂ ਤੇ ਨਿਊਜ਼ ਏਜੰਸੀਆਂ ਲਈ ਬਿੱਲਾਂ ਦੀ ਸਥਿਤੀ ਦਾ ਪਤਾ ਲਗਾਉਣ, ਵਿਭਾਗਾਂ ਅਤੇ ਖਬਰ ਏਜੰਸੀਆਂ ਦੇ ਫਾਰਮੈਟਾਂ ਦੇ ਪ੍ਰਮਾਣੀਕਰਨ, ਬਿਹਤਰ ਰਿਪੋਰਟਿੰਗ ਪ੍ਰਣਾਲੀ ਅਤੇ ਆਡਿਟ ਪ੍ਰਕਿਰਿਆ ਨੂੰ ਜਾਣਨ ਲਈ ਲਾਭਕਾਰੀ ਹੋਵੇਗੀ। ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਐਨ.ਆਈ.ਸੀ. ਪੰਜਾਬ ਵੱਲੋਂ ਪੂਰੇ ਵਿਸਥਾਰ ਵਿੱਚ ਅਧਿਐਨ ਅਤੇ ਮੁਕੰਮਲ ਸਰਕਾਰੀ ਪ੍ਰਕਿਰਿਆ ਦੀ ਘੋਖ ਕਰਨ ਤੋਂ ਬਾਅਦ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement