ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ
Published : Dec 30, 2020, 5:01 pm IST
Updated : Dec 30, 2020, 5:01 pm IST
SHARE ARTICLE
Aruna Chaudhary
Aruna Chaudhary

ਕਿਹਾ, ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2020-21 ਵਿੱਚ ਨਵੰਬਰ ਮਹੀਨੇ ਤੱਕ ਕੁੱਲ 25,54,473 ਲਾਭਪਾਤਰੀਆਂ ਨੂੰ 1695.93 ਕਰੋੜ ਰੁਪਏ ਦੀ ਵਿੱਤੀ ਇਮਦਾਦ ਮੁਹੱਈਆ ਕਰਵਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਅਤੇ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸ਼ਾਮਲ ਹੈ।

Aruna Chaudhary Punjab Captain Amarinder Singh  Aruna Chaudhary

ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹਰੇਕ ਵਰਗ ਨੂੰ ਪੈਨਸ਼ਨਾਂ ਤੇ ਹੋਰ ਵਿੱਤੀ ਸਹਾਇਤਾ ਸਮੇਂ ਸਿਰ ਮੁਹੱਈਆ ਕੀਤੀ ਜਾਂਦੀ ਹੈ। ਵਿਭਾਗ ਸਾਰੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ, ਜਿਸ ਤਹਿਤ ਮਾਰਚ 2020 ਤੋਂ ਨਵੰਬਰ ਤੱਕ ਬੁਢਾਪਾ ਪੈਨਸ਼ਨਾਂ ਦੇ 17,21,521 ਲਾਭਪਾਤਰੀਆਂ ਨੂੰ 1141.67 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ 4,73,832 ਲਾਭਪਾਤਰੀਆਂ ਨੂੰ 313.32 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ।

Captain Amarinder SinghCaptain Amarinder Singh

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਤਹਿਤ ਮਾਰਚ ਤੋਂ ਨਵੰਬਰ 2020 ਤੱਕ 1,56,169 ਲਾਭਪਾਤਰੀਆਂ ਨੂੰ 104.12 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਪੰਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਤਹਿਤ 2,02,951 ਲਾਭਪਾਤਰੀਆਂ ਨੂੰ 136.82 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਤਾਂ ਕਿ ਉਹ ਮਾਣ-ਸਤਿਕਾਰ ਨਾਲ ਜੀਵਨ ਬਸਰ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਭਾਗ ਵੱਲੋਂ ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ ਨੂੰ ਵੀ ਹਰ ਮਹੀਨੇ ਅੱਠ ਹਜ਼ਾਰ ਰੁਪਏ ਦੀ ਮਾਲੀ ਮਦਦ ਦਿੱਤੀ ਜਾ ਰਹੀ ਹੈ।

Punjab GovtPunjab Govt

ਚੌਧਰੀ ਨੇ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹੇ ਨਾਲ ਸਬੰਧਤ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਮਿਲ ਕੇ ਆਪਣੇ ਫ਼ਾਰਮ ਭਰਨ ਤਾਂ ਕਿ ਉਨ੍ਹਾਂ ਨੂੰ ਸਰਕਾਰੀ ਤੌਰ ਉਤੇ ਮਿਲਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement