31 ਦਸੰਬਰ ਤੋਂ ਅੱਗੇ ਵਧਾਈ ਜਾ ਸਕਦੀ ਹੈ ਬਿ੍ਟੇਨ ਤੋਂ ਉਡਾਣਾਂ 'ਤੇ ਲਗਾਈ ਪਾਬੰਦੀ
Published : Dec 30, 2020, 12:39 am IST
Updated : Dec 30, 2020, 12:39 am IST
SHARE ARTICLE
image
image

31 ਦਸੰਬਰ ਤੋਂ ਅੱਗੇ ਵਧਾਈ ਜਾ ਸਕਦੀ ਹੈ ਬਿ੍ਟੇਨ ਤੋਂ ਉਡਾਣਾਂ 'ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 29 ਦਸੰਬਰ : ਸਰਕਾਰ ਬਿ੍ਟੇਨ ਲਈ ਉਡਾਣਾਂ 'ਤੇ ਲਾਈ ਪਾਬੰਦੀ 31 ਦਸੰਬਰ ਤੋਂ ਅੱਗੇ ਵਧਾ ਸਕਦੀ ਹੈ | ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਇਸ ਦਾ ਸੰਕੇਤ ਦਿਤਾ | ਉਨ੍ਹਾਂ ਕਿਹਾ ਕਿ ਯੂ. ਕੇ. ਤੋਂ ਉਡਾਣਾਂ ਨੂੰ ਥੋੜੇ ਹੋਰ ਸਮੇਂ ਲਈ ਮੁਅੱਤਲ ਕੀਤੇ ਜਾਣ ਦੀ ਉਮੀਦ ਹੈ | ਹਾਲਾਂਕਿ, ਅਜਿਹਾ ਲੰਮੇ ਜਾਂ ਅਨਿਸ਼ਚਿਤ ਸਮੇਂ ਤਕ ਲਈ ਨਹੀਂ ਹੋਵੇਗਾ | ਜ਼ਿਕਰਯੋਗ ਹੈ ਕਿ ਯੂ. ਕੇ. ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੀ ਪੁਸ਼ਟੀ ਹੋਣ ਮਗਰੋਂ ਭਾਰਤ ਨੇ ਯੂ. ਕੇ. ਤੋਂ ਆਉਣ ਵਾਲੀਆਂ ਉਡਾਣਾਂ 'ਤੇ ਰੋਕ ਲਗਾ ਦਿਤੀ ਸੀ | ਇਹ ਰੋਕ 22 ਦਸੰਬਰ ਦੀ ਅੱਧੀ ਰਾਤ ਤੋਂ ਲਾਗੂ ਹੋ ਗਈ ਸੀ, ਜੋ ਕਿ 31 ਦਸੰਬਰ ਤਕ ਜਾਰੀ ਰਹੇਗੀ | ਇਸ ਦੇ ਨਾਲ ਹੀ ਸਰਕਾਰ ਨੇ ਹੁਕਮ ਲਾਗੂ ਹੋਣ ਤੋਂ ਪਹਿਲਾਂ ਬਿ੍ਟੇਨ ਤੋਂ ਉਡਾਣ ਭਰ ਚੁੱਕੇ ਹਰ ਯਾਤਰੀ ਲਈ ਸਬੰਧਤ ਹਵਾਈ ਅੱਡਿਆਂ 'ਤੇ ਆਰ. ਟੀ.-ਪੀ. ਸੀ. ਆਰ. ਟੈਸਟ ਜ਼ਰੂਰੀ ਕਰ ਦਿਤਾ ਸੀ | ਇਸ ਵਿਚਕਾਰ ਮੰਗਲਵਾਰ ਨੂੰ ਸਰਕਾਰ ਨੇ ਦੇਸ਼ ਵਿਚ ਕੋਵਿਡ-19 ਦੇ ਨਵੇਂ ਸਟ੍ਰੇਨ ਦੇ 6 ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿਤੀ ਹੈ, ਜੋ ਯੂ. ਕੇ. ਤੋਂ ਆਏ ਯਾਤਰੀਆਂ ਵਿਚ ਮਿਲਿਆ ਹੈ |          imageimage (ਪੀਟੀਆਈ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement