ਵਿਧਾਨ ਸਭਾ ਚੋਣਾਂ 2022 ਲਈ 'ਆਪ' ਨੇ ਐਲਾਨੇ ਹੁਣ ਤੱਕ 96 ਉਮੀਦਵਾਰ
Published : Dec 30, 2021, 8:13 pm IST
Updated : Dec 30, 2021, 8:13 pm IST
SHARE ARTICLE
AAP
AAP

 ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਛੇਵੀਂ ਸੂਚੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 8 ਹੋਰ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ 'ਆਪ' ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 96 ਹੋ ਗਈ ਹੈ।

Photo
Photo

ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਸ੍ਰੀ ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਸ੍ਰੀ ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ‘ਗੈਰੀ’ ਵੜਿੰਗ, ਫ਼ਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਹਲਕਾ ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰ ਖਾਨਾ ਅਤੇ ਹਲਕਾ ਮਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮਿਲ ਉਰ ਰਹਿਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement