
ਉਨ੍ਹਾਂ ਦੋਹਾਂ ਨੂੰ ਸੀਆਰਪੀਐਫ ਕਮਾਂਡੋਜ਼ ਦਾ ਹਥਿਆਰਬੰਦ ਕਵਰ ਮਿਲੇਗਾ
ਚੰਡੀਗੜ੍ਹ : ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਪੂਰੀ ਤਰ੍ਹਾਂ ਇਨ੍ਹਾਂ ਦੋਹਾਂ 'ਤੇ ਮਿਹਰਨਬਾਨ ਹੋਈ ਲੱਗਦੀ ਹੈ। ਕੇਂਦਰ ਸਰਕਾਰ ਨੇ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਿਰਸਾ ਨੂੰ ਜ਼ੈੱਡ ਸਕਿਉਰਿਟੀ ਨਾਲ ਨਿਵਾਜਿਆ ਹੈ। ਬੁੱਧਵਾਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸਕਿਉਰਿਟੀ ਦਿੱਤੀ ਹੈ। ਸੂਤਰਾਂ ਅਨੁਸਾਰ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ’ਤੇ ਗੁਰਮੀਤ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿਤੀ ਗਈ ਹੈ ਅਤੇ ਜਦੋਂ ਵੀ ਰਾਣਾ ਸੋਢੀ ਤੇ ਸਿਰਸਾ ਦਿੱਲੀ, ਪੰਜਾਬ, ਹਰਿਆਣਾ ਦੀ ਯਾਤਰਾ ਕਰਨਗੇ ਤਾਂ ਇਹ ਸਿਕਿਊਰਟੀ ਵਿਸ਼ੇਸ਼ ਤੌਰ 'ਤੇ ਚੌਕਸ ਰਹੇਗੀ।
Manjinder Singh Sirsa
ਉਨ੍ਹਾਂ ਨੂੰ ਸੀਆਰਪੀਐਫ ਕਮਾਂਡੋਜ਼ ਦਾ ਹਥਿਆਰਬੰਦ ਕਵਰ ਮਿਲੇਗਾ। ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ 21 ਦਸੰਬਰ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਮੂਲੀਅਤ ਕਰ ਲਈ ਹੈ। ਉਹ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋਏ। ਰਾਣਾ ਗੁਰਮੀਤ ਸੋਢੀ, ਫ਼ਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਪੰਜਾਬ ਦੇ ਖੇਡ ਮੰਤਰੀ ਵੀ ਰਹੇ ਸਨ।