ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, 5 ਜਨਵਰੀ ਨੂੰ  ਅਗਲੀ ਸੁਣਵਾਈ 
Published : Dec 30, 2021, 1:55 pm IST
Updated : Dec 30, 2021, 1:55 pm IST
SHARE ARTICLE
Bikram Singh Majithia
Bikram Singh Majithia

ਇਸ ਤੋਂ ਪਹਿਲਾਂ ਬਿਕਰਮ ਮਜੀਠਆ ਦੀ ਜ਼ਮਾਨਤ ਅਰਜੀ ਨੂੰ ਮੋਹਾਲੀ ਦੀ ਸਥਾਨਕ ਅਦਾਲਤ ਨੇ ਵੀ ਖਾਰਜ ਕਰ ਦਿੱਤਾ ਸੀ।

 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਡਰੱਗ ਕੇਸ ਵਿਚ ਹਾਈਕੋਰਟ ਵੱਲੋਂ ਅੱਜ ਫਿਰ ਕੋਈ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਸੁਣਵਾਈ ਹੋਈ ਤੇ ਅੱਜ ਵੀ ਮਜੀਠੀਆ ਦਾ ਹੱਥ ਖਾਲੀ ਰਿਹਾ। ਮਾਮਲੇ 'ਚ ਅਗਲੀ ਸੁਣਵਾਈ ਹੁਣ 5 ਜਨਵਰੀ ਤੈਅ ਕੀਤੀ ਗਈ ਹੈ। ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ 'ਤੇ ਫੈਸਲਾ ਹੁਣ 5 ਜਨਵਰੀ ਨੂੰ ਆਉਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਿਕਰਮ ਮਜੀਠਆ ਦੀ ਜ਼ਮਾਨਤ ਅਰਜੀ ਨੂੰ ਮੋਹਾਲੀ ਦੀ ਸਥਾਨਕ ਅਦਾਲਤ ਨੇ ਵੀ ਖਾਰਜ ਕਰ ਦਿੱਤਾ ਸੀ।

Bikram singh majithiaBikram singh majithia

ਮਜੀਠੀਆ ਦੇ ਵਕੀਲ ਦਮਨਬੀਰ ਸੋਬਤੀ ਨੇ ਇੱਕ ਬਿਆਨ ਵਿਚ ਕਿਹਾ ਕਿ ਅੱਜ ਸੁਣਵਾਈ ਦੌਰਾਨ ਉਨ੍ਹਾਂ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਹਾਜ਼ਰ ਨਹੀਂ ਹੋ ਸਕੇ ਸਨ। ਇਸ ਲਈ ਉਨ੍ਹਾਂ ਨੇ ਅਦਾਲਤ ਤੋਂ ਇਸ ਮਾਮਲੇ ਵਿਚ ਸਮਾਂ ਮੰਗਿਆ ਸੀ, ਜਿਸ 'ਤੇ ਅਦਾਲਤ ਨੇ 5 ਜਨਵਰੀ ਤਰੀਕ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਅਦਾਲਤ ਵਿਚ ਜ਼ਮਾਨਤ ਅਰਜ਼ੀ ਰੱਦ ਹੋਣ ਪਿੱਛੋਂ ਬਿਕਰਮ ਮਜੀਠੀਆ ਨੇ ਹੁਣ ਹਾਈਕੋਰਟ ਦਾ ਰੁਖ਼ ਕੀਤਾ ਸੀ। ਮੋਹਾਲੀ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ 'ਤੇ ਮਜੀਠੀਆ ਨੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਫੈਸਲੇ ਨੂੰ ਚੁਨੌਤੀ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ।

Bikram Singh MajithiaBikram Singh Majithia

ਮਜੀਠੀਆ ਵੱਲੋਂ ਹਾਈਕੋਰਟ ਵਿਚ 331 ਪੰਨਿਆਂ ਦੀ ਪਟੀਸ਼ਨ ਦਾਖਲ ਕਰਕੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਇਸ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਵਿਰੁੱਧ ਇਹ ਸਭ ਇੱਕ ਸਾਜਿਸ਼ ਤਹਿਤ ਕਰ ਰਹੀ ਹੈ। ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਡੀਜੀਪੀ ਚਟੋਪਧਿਆਏ, ਅਕਾਲੀ ਦਲ ਨਾਲ ਪੁਰਾਣੀ ਨਾਰਾਜ਼ਗੀ ਹੈ, ਜਿਸ ਕਾਰਨ ਇਹ ਸਾਰੀ ਸਾਜਿਸ਼ ਰਚੀ ਗਈ ਹੈ।


SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement