ਮਾਝੇ 'ਚ ਕਾਂਗਰਸ ਨੂੰ ਝਟਕਾ, ਲਾਲੀ ਮਜੀਠੀਆ ਨੇ ਪੰਨਗ੍ਰੇਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ 
Published : Dec 30, 2021, 1:30 pm IST
Updated : Jan 1, 2022, 3:32 pm IST
SHARE ARTICLE
Lali Majithia
Lali Majithia

ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਵੀ ਭਾਜਪਾ ਦਾ ਪੱਲਾ ਫੜ੍ਹ ਸਕਦੇ ਹਨ। 

 

ਚੰਡੀਗੜ੍ਹ - 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਦਲ ਬਦਲੀ ਦਾ ਸਿਲਸਿਲਾ ਜਾਰੀ ਹੈ ਤੇ ਕਾਂਗਰਸ ਨੂੰ ਲਗਾਤਾਰ ਝਟਕੇ ਤੇ ਝਟਕਾ ਲੱਗ ਰਿਹਾ ਹੈ। ਅੱਜ ਮਾਝਾ ਖੇਤਰ ਤੋਂ ਇਕ ਹੋਰ ਕਾਂਗਰਸ ਆਗੂ ਸ:ਸੁਖ਼ਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ‘ਪੰਨਗ੍ਰੇਨ’ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। 
ਉਨ੍ਹਾਂ ਇਸ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਅਤੇ ਆਪਣੀ ਕਿਸੇ ਵੀ ਭਵਿੱਖੀ ਯੋਜਨਾ ਬਾਰੇ ਕੋਈ ਵੀ ਖ਼ੁਲਾਸਾ ਕਰਨ ਤੋਂ ਇਨਕਾਰ ਕੀਤਾ ਹੈ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਵੀ ਭਾਜਪਾ ਦਾ ਪੱਲਾ ਫੜ੍ਹ ਸਕਦੇ ਹਨ। 

file photo

ਲਾਲੀ ਮਜੀਠੀਆ ਦੇ ਅਸਤੀਫ਼ੇ ਦਾ ਕਾਰਨ ਕਾਂਗਰਸ ਦੀ ਅੰਦਰਲੀ ਖ਼ਾਨਾਜੰਗੀ ਅਤੇ ਕਾਂਗਰਸ ਅੰਦਰ ਬਣ ਰਹੇ ਹਾਲਾਤ ਨੂੰ ਸਮਝਿਆ ਜਾ ਰਿਹਾ ਹੈ। ਦੱਸ ਦਈਏ ਕਿ ਲਾਲੀ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਵੀ ਚੋਣ ਲੜੀ ਹੈ। ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਇਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ। ਪੰਜਾਬ 'ਚ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਜਾਣ 'ਤੇ ਲਾਲੀ ਮਜੀਠੀਆ ਨੇ ਕਿਹਾ ਕਿ ਜਦ ਚੋਣਾਂ ਦਾ ਸਮਾਂ ਆਵੇਗਾ ਉਹ ਉਸ ਸਮੇਂ ਦੇਖਾਂਗੇ ਕਿ ਕੀ ਹੁੰਦਾ ਹੈ।

Lali Majithia Lali Majithia

ਜ਼ਿਕਰਯੋਗ ਹੈ ਕਿ ਲਾਲੀ ਮਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ। ਉਹ ਮਜੀਠਾ ਹਲਕੇ ਤੋਂ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਵੀ ਚੋਣ ਲੜ ਚੁੱਕੇ ਹਨ। ਹਾਲਾਂਕਿ ਮਾਝਾ ਖੇਤਰ ਵਿਚ ਇਸ ਵੇਲੇ ਕਾਂਗਰਸ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁੱਖ ਸਰਕਾਰੀਆ ਦਾ ਦਬਦਬਾ ਹੈ। ਦੱਸ ਦਈਏ ਕਿ 9 ਜੂਨ 2021 ਨੂੰ ਸ: ਲਾਲੀ ਮਜੀਠੀਆ ਨੂੰ ‘ਪੰਨਗ੍ਰੇਨ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement