ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਜ਼ਰੂਰੀ- ਪਰਗਟ ਸਿੰਘ
Published : Dec 30, 2021, 8:41 pm IST
Updated : Dec 30, 2021, 8:41 pm IST
SHARE ARTICLE
Pargat Singh and others
Pargat Singh and others

ਇਤਿਹਾਸਿਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਾਢੇ ਪੰਜ ਏਕੜ ਵਿੱਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਅਮਰਦਾਸ ਸਪੋਰਟਸ ਪਾਰਕ ਦਾ ਰੱਖਿਆ ਨੀਂਹ ਪੱਥਰ

ਤਰਨ ਤਾਰਨ :ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ ਹੈ ਅਤੇ ਨੌਜਵਾਨਾਂ ਨੂੰ ਚੰਗੀ ਸਿਹਤ ਅਤੇ ਚੰਗੀ ਸੇਧ ਦੇਣ ਲਈ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਪਰਗਟ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਇਤਿਹਾਸਿਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਲੱਗਭੱਗ ਸਾਢੇ ਪੰਜ ਏਕੜ ਵਿੱਚ ਬਣਾਏ ਜਾਣ ਵਾਲੇ ਗੁਰੂ ਅਮਰਦਾਸ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

Pargat Singh and othersPargat Singh and others

ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੰੁ ਸਮੇਂ ਦੇ ਹਾਣੀ ਨਾ ਬਣਾ ਸਕੇ ਤਾਂ ਕਿਸੇ ਵੀ ਤਰ੍ਹਾਂ ਦੇ ਵਿਕਾਸ ਦਾ ਕੋਈ ਮੁੱਲ ਨਹੀਂ ਹੈ। ਉਹਨਾਂ ਕਿ ਇਸ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਉਚਿਤ ਕਦਮ ਚੁੱਕੇ ਗਏ ਹਨ ਤਾਂ ਜੋ ਪੜ੍ਹਾਈ ਕਰਨ ਉਪਰੰਤ ਨੌਜਵਾਨ ਪੀੜ੍ਹੀ ਨੰੁ ਰੋਜ਼ਗਾਰ ਮਿਲ ਸਕੇ। ਉਹਨਾਂ ਕਿਹਾ ਕਿ ਪੰਜਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Pargat SinghPargat Singh

ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਬਣਾਏ ਜਾਣ ਵਾਲੇ ਗੁਰੂ ਅਮਰਦਾਸ ਸਪੋਰਟਸ ਪਾਰਕ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਲਈ ਲੋੜੀਂਦੀ ਪ੍ਰਕਿਰਿਆ ਸ਼ੂਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਵੱਖ-ਵੱਖ ਖੇਡ ਗਰਾਊਂਡਾਂ ਬਣਾਉਣ ਦੇ ਨਾਲ-ਨਾਲ ਫੁਹਾਰਾ ਸਿਸਟਮ, ਚਾਰਦਿਵਾਰੀ ਅਤੇ ਪਲਾਂਟੇਸ਼ਨ ਦਾ ਕੰਮ ਵੀ ਕੀਤਾ ਜਾਵੇਗਾ।

Education Minister Pargat SinghEducation Minister Pargat Singh

ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਪਰਗਟ ਸਿੰਘ ਨੇ ਚੋਹਲਾ ਸਾਹਿਬ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਨੂੂੰ ਖੇਡਾਂ ਨਾਲ ਜੁੜਨ ਲਈ ਹੱਲਾਸ਼ੇਰੀ ਦਿੱਤੀ।ਇਸ ਮੌਕੇ ਉਹਨਾਂ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਦੀ ਮੰਗ ਉੱਤੇ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਹਾਕੀ ਗਰਾਂਊਂਡ ਵਿੱਚ 6ਏ ਸਾਈਡ ਐਸਟੋਟਰਫ਼ ਲਗਾਉਣ, ਓਪਨ ਜਿੰਮ ਬਣਾਉਣ ਅਤੇ ਹਾਕੀ ਵਿੰਗ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ।ਇਸ ਮੌਕੇ ਉਹਨਾਂ ਵੱਲੋਂ ਯੋਗ ਲਾਭਪਾਤਰੀਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਲਈ ਸਨਦਾਂ ਵੀ ਵੰਡੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕੈਬਨਿਟ ਮੰਤਰੀ ਪੰਜਾਬ ਪਰਗਟ ਸਿੰਘ ਨੂੰ ਜੀ ਆਇਆ ਨੂੰ ਆਖਦਿਆਂ ਹਲਕੇ ਦੇ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement