ਸ਼ਾਰਟ ਸਰਕਟ ਕਾਰਨ ਕੱਪੜੇ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ

By : KOMALJEET

Published : Dec 30, 2022, 12:41 pm IST
Updated : Dec 30, 2022, 12:42 pm IST
SHARE ARTICLE
A terrible fire broke out in a clothing shop due to a short circuit
A terrible fire broke out in a clothing shop due to a short circuit

ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ: ਪੰਜਾਬ ਦੇ ਮੌਜਪੁਰਾ ਬਾਜ਼ਾਰ, ਸੁਭਾਨੀ ਬਿਲਡਿੰਗ ਵਿੱਚ ਸੰਦੀਪ ਟੈਕਸਟਾਈਲ ਦੀ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਜ ਸਵੇਰੇ ਜਦੋਂ ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਦੁਕਾਨ ਦੇ ਮਾਲਕ ਨੂੰ ਸੂਚਨਾ ਦਿੱਤੀ। ਇਸ ਦੇ ਨਾਲ ਹੀ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਅੱਗ ਬੁਝਾਊ ਦਸਤੇ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 35 ਤੋਂ 40 ਗੱਡੀਆਂ ਲੱਗ ਚੁੱਕਿਆ ਹਨ ਅਤੇ ਅਜੇ ਵੀ ਅੱਗ ਨੂੰ ਠੰਡਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਲਾਕਾ ਵਾਸੀਆਂ ਨੇ ਵੀ ਅੱਗ ਬੁਝਾਉਣ ਵਿੱਚ ਕਾਫੀ ਮਦਦ ਕੀਤੀ। ਅੱਗ ਨੇ ਚਾਰੇ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਿਲਹਾਲ ਦੁਕਾਨ 'ਚ ਅੱਗ ਬਲ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਵੀ ਮੌਕੇ ’ਤੇ ਪੁੱਜੀ ਹੋਈ ਹੈ। 

ਮਾਰਕੀਟ ਦੇ ਦੁਕਾਨਦਾਰ ਪਾਵਰਕੌਮ ਤੋਂ ਨਾਰਾਜ਼ ਹਨ। ਦੱਸਿਆ ਜਾ ਰਿਹਾ ਹੈ ਕਿ ਤਾਰਾਂ ਦੇ ਉਲਝੇ ਹੋਣ ਕਾਰਨ ਅੱਗ ਬੁਝਾਉਣ ਵਿੱਚ ਦੇਰੀ ਹੋਈ। ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨੂੰ ਤਾਰਾਂ ਹਟਾਉਣ ਲਈ ਕਿਹਾ ਗਿਆ ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਤਾਰਨ ਵਿਚੋਂ ਨਿੱਤ ਚੰਗਿਆੜੇ ਨਿਕਲਦੇ ਰਹਿੰਦੇ ਸਨ।

ਦੁਕਾਨ ਦੇ ਮਾਲਕ ਹਰੀਸ਼ ਮਦਾਨ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਇਲਾਕੇ ਵਿੱਚ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਿਆ ਹੋਇਆ ਹੈ। ਉਸ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਪਾਵਰਕੌਮ ਨੇ ਸਮੇਂ ਸਿਰ ਤਾਰਾਂ ਹਟਾ ਦਿੱਤੀਆਂ ਹੁੰਦੀਆਂ ਤਾਂ ਫਾਇਰ ਬ੍ਰਿਗੇਡ ਅੱਗ ’ਤੇ ਜਲਦੀ ਕਾਬੂ ਪਾ ਸਕਦੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement