ਬਲਬੀਰ ਸਿੱਧੂ ਦੇ ਭਰਾ ਜੀਤੀ ਸਿੱਧੂ ਖਿਲਾਫ਼ ਕਾਰਵਾਈ, ਕਾਰਪੋਰੇਸ਼ਨ ਦੀ ਮੈਂਬਰਸ਼ਿੱਪ ਰੱਦ, ਭ੍ਰਿਸ਼ਟਾਚਾਰ ਦੇ ਲੱਗੇ ਇਲਜ਼ਾਮ
Published : Dec 30, 2022, 7:15 pm IST
Updated : Dec 30, 2022, 7:45 pm IST
SHARE ARTICLE
Balbir Sidhu, Amarjeet Sidhu
Balbir Sidhu, Amarjeet Sidhu

ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਬਿਲਕੁਲ ਬੇਕਸੂਰ ਹਨ। 

ਮੁਹਾਲੀ  : ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਵੱਲੋਂ ਵੱਡਾ ਝਟਕਾ ਮਿਲਿਆ ਹੈ। ਉਹਨਾਂ 'ਤੇ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ 'ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਹੈ ਤੇ ਇਸ ਦੇ ਨਾਲ ਹੀ ਜੀਤੀ ਸਿੱਧੂ ਨੂੰ ਮੇਅਰ ਪਦ ਤੋਂ ਬਰਖ਼ਾਸਤ ਵੀ ਕਰ ਦਿੱਤਾ ਹੈ। 

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਜੀਤੀ ਸਿੱਧੂ ਨਿੱਜੀ ਸੁਣਵਾਈ ਲਈ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਡਾ. ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਮਾਮਲੇ ਨੂੰ ਲੈ ਕੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਸਤੰਬਰ 2022 ਸਬੰਧੀ ਜੀਤੀ ਸਿੱਧੂ ਵੱਲੋਂ ਪੇਸ਼ ਕੀਤੇ ਜਵਾਬ ਮਿਤੀ 14.10.2022 ਵਿੱਚ ਨਿੱਜੀ ਸੁਣਵਾਈ ਦੇਣ ਸਬੰਧੀ ਕੀਤੀ ਬੇਨਤੀ ਨੂੰ ਵਿਚਾਰਦੇ ਹੋਏ ਸਥਾਨਕ ਸਰਕਾਰ ਮੰਤਰੀ ਵੱਲੋਂ 20 ਦਸੰਬਰ 2022 ਨੂੰ ਸ਼ਾਮ 4 ਵਜੇ ਉਨ੍ਹਾਂ ਦੇ ਦਫ਼ਤਰ, ਪੰਜਾਬ ਮਿਊਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ‘ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਬਿਲਕੁਲ ਬੇਕਸੂਰ ਹਨ। 

ਜ਼ਿਕਰਯੋਗ ਹੈ ਕਿ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਮੋਹਾਲੀ ਨਗਰ ਨਿਗਮ ਦੇ ਕੁਝ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਜਿਨ੍ਹਾਂ ਵਿੱਚ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਰਵਿੰਦਰ ਸਿੰਘ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ (ਸਾਰੇ ਕੌਂਸਲਰ) ਆਰ ਪੀ ਸ਼ਰਮਾ ਅਤੇ ਫੂਲਰਾਜ ਸਿੰਘ (ਸਾਬਕਾ ਕੌਂਸਲਰਾਂ) ਦੇ ਦਸਤਖ਼ਤਾਂ ਹੇਠ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਅਮਰਜੀਤ ਸਿੰਘ ਜੀਤੀ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ ”ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੁਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement