ਪੰਜਾਬ ਦੀਆਂ ਜੇਲ੍ਹਾਂ ਨੂੰ ਸਹੀ ਮਾਇਨਿਆਂ ਵਿਚ ਸੁਧਾਰ ਘਰ ਬਣਾ ਰਹੀ ਭਗਵੰਤ ਮਾਨ ਸਰਕਾਰ
Published : Dec 30, 2022, 9:14 pm IST
Updated : Dec 30, 2022, 9:14 pm IST
SHARE ARTICLE
 The Bhagwant Mann government is making the jails of Punjab a house of reform in the true sense
The Bhagwant Mann government is making the jails of Punjab a house of reform in the true sense

ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਇਲ ਫੋਨ ਤੋਂ ਮੁਕਤ ਕਰਨ ਲਈ ਲਗਾਤਾਰ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।


 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ਵਿਚ ਸੂਬਾ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਸੂਬੇ ਦੀਆਂ ਜੇਲ੍ਹਾਂ ਨੂੰ ਸੁਧਾਰ ਘਰ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਇਲ ਫੋਨ ਤੋਂ ਮੁਕਤ ਕਰਨ ਲਈ ਲਗਾਤਾਰ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਦੱਸਿਆ ਕਿ ਜੇਲ੍ਹ ਵਿਚ ਨਸ਼ਿਆਂ ਅਤੇ ਮੋਬਾਇਲ ਪਹੁਚਾਉਣ ਵਾਲੇ ਜੇਲ੍ਹ ਵਿਭਾਗ ਦੇ ਮੁਲਾਜ਼ਮਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਹੁਣ ਤੱਕ ਕੀਤੀ ਗਈ ਚੈਕਿੰਗ ਦੌਰਾਨ 4716  ਮੋਬਾਇਲ ਫੋਨ ਕੈਦੀਆਂ ਕੋਲ ਜ਼ਬਤ ਕੀਤੇ ਗਏ ਹਨ ਜ਼ੋ ਕਿ ਬੀਤੇ ਸਾਲਾਂ ਵਿਚ ਸਭ ਤੋਂ ਵੱਡੀ ਗਿਣਤੀ ਹੈ।

ਉਨ੍ਹਾਂ ਦੱਸਿਆ ਕਿ ਕੈਦੀਆਂ ਵਿੱਚ ਸੁਧਾਰ ਲਿਆਉਣ ਲਈ ਮਿਤੀ: 15 ਸਤੰਬਰ 2022 ਤੋਂ  ਪਰਿਵਾਰਕ ਮੁਲਾਕਾਤਾਂ 'ਗੱਲਵਕੜੀ'  ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨੇਕ ਆਚਰਣ ਵਾਲੇ ਬੰਦੀਆਂ ਦੀਆਂ ਪਰਿਵਾਰਕ ਮੁਲਾਕਾਤਾਂ ਕਰਵਾਈ ਜਾਂਦੀ ਹੈ ਤਾਂ ਜੋ ਬੰਦੀਆਂ ਨੂੰ ਜੁਰਮ ਦੇ ਰਾਹ ਛੱਡੜ ਲਈ ਪ੍ਰੇਰਿਆ ਜਾ ਸਕੇ ਅਤੇ ਆਪਣੇ ਪਰਿਵਾਰਾਂ ਨਾਲ ਮੁੜ ਤੋਂ ਜੋੜਿਆ ਜਾ ਸਕੇ। ਹੁਣ ਤੱਕ ਸਮੂਹ ਜੇਲ੍ਹਾਂ ਅੰਦਰ ਬੰਦੀਆਂ ਦੀਆਂ 7497 ਪਰਿਵਾਰਕ ਮੁਲਾਕਾਤਾਂ ਕਰਵਾਈਆਂ ਜਾ ਚੁਕੀਆਂ ਹਨ।

ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਸਮੂਹ ਬੰਦੀਆਂ (ਲਗਭਗ30,000 ਬੰਦੀ) ਦੀ ਡਰਗ ਸਕਰਿਨੀਂਗ ਕਰਵਾਈ ਗਈ, ਜਿਸ ਤੋਂ ਇਹ ਪਤਾ ਚੱਲ ਸਕੇ ਕਿ ਕਿੰਨੇ ਅਜਿਹੇ ਬੰਦੀ ਹਨ, ਜੋ ਨਸੇ ਦਾ ਸੇਵਨ ਕਰਦੇ ਹਨ ਅਤੇ ਇਨ੍ਹਾਂ ਬੰਦੀਆਂ ਦੇ ਬੇਹਤਰ ਇਲਾਜ/ ਡੀਅਡਿਕਸਨ ਰਣਨੀਤੀ ਬਣਾਉਣ ਅਤੇ ਲਾਗੂ ਕਰਨ ਲਈ

ਪੰਜਾਬ ਜੇਲ੍ਹ ਇਨਮੇਟ ਡਰਗ ਯੂਸ ਅਤੇ ਟ੍ਰੀਟਮੈਂਟ ਸਰਵੇ, 2022 ਵੀ ਕਰਵਾਇਆ ਗਿਆ ਹੈ । ਇਸ ਸਰਵੇ ਵਿੱਚ ਕੁਲ 86 ਪ੍ਰਸਨ ਸਨ ਜਿਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਅਤੇ ਸਿੱਖਿਆ ਕੇਂਦਰਾਂ ਦੇ ਅਧਿਆਪਕਾਂ ਦੀ ਬਣਾਈ ਗਈ ਕਮੇਟੀ ਵਲੋਂ ਤਿਆਰ ਕੀਤਾ ਗਿਆ ਸੀ। ਇਸ ਸਰਵੇ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ।

 

SHARE ARTICLE

ਏਜੰਸੀ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement