
ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਚੰਡੀਗੜ੍ਹ, 29 ਦਸੰਬਰ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਦੁਨੀਆ ਭਰ ਵਿਚ ਵਸਦੇ ਪੰਜਾਬੀਆਂ ਨੂੰ ਵਧਾਈ ਦਿਤੀ |
ਸਿੱਖਾਂ ਦੇ ਦਸਵੇਂ ਗੁਰੂ ਅਤੇ 'ਖ਼ਾਲਸਾ ਪੰਥ' ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ 'ਤੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿਤਾ | ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ 1699 ਵਿਚ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਨਿਆਂ, ਬਰਾਬਰੀ, ਸਮਾਜਕ ਭਲਾਈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਟੀਚਿਆਂ ਦੀ ਪ੍ਰਾਪਤੀ ਲਈ ਖ਼ੁਦ ਨੂੰ ਕੁਰਬਾਨ ਕਰਨ ਲਈ ਸੱਦਾ ਤਿਆਰ ਰਹਿਣ ਵਾਲੀ ਕੌਮ ਤਿਆਰ ਕੀਤੀ | ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਮਹਾਨ Tਸੰਤ ਸਿਪਾਹੀ'' ਦੀਆਂ ਸਿਖਿਆਵਾਂ ਅਤੇ ਅਮੀਰ ਵਿਰਾਸਤ 'ਤੇ ਚੱਲਣ ਲਈ ਪ੍ਰੇਰਤ ਕੀਤਾ | ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਦਰਸਾਏ ਮਾਰਗ 'ਤੇ ਚਲਦਿਆਂ ਆਦਰਸ਼ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਕਜੁਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿਤਾ | ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਬਰਕਰਾਰ ਰਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਕ ਆਜਾਦੀ ਨੂੰ ਯਕੀਨੀ ਬਣਾਉਣ ਲਈ ਗੁਰੂ ਜੀ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਵਾਇਆ, ਜਿਸ ਲਈ ਉਨ੍ਹਾਂ ਨੇ ਅਪਣੇ ਪਰਵਾਰ ਸਮੇਤ ਸੱਭ ਕੱੁਝ ਕੁਰਬਾਨ ਕਰ ਦਿਤਾ | ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਇਹ ਪਵਿੱਤਰ ਦਿਹਾੜਾ ਮਨਾਉਣ ਲਈ ਕਿਹਾ |