Lakhbir Singh Landa News: ਭਾਰਤ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਐਲਾਨਿਆ ਅਤਿਵਾਦੀ

By : GAGANDEEP

Published : Dec 30, 2023, 8:35 am IST
Updated : Dec 30, 2023, 8:48 am IST
SHARE ARTICLE
India declared gangster Lakhbir Singh Landa a terrorist News in punjabi
India declared gangster Lakhbir Singh Landa a terrorist News in punjabi

Lakhbir Singh Landa News: ਲੰਬੇ ਸਮੇਂ ਤੋਂ ਕੈਨੇਡਾ 'ਚ ਹੈ ਲਖਬੀਰ ਲੰਡਾ

India declared gangster Lakhbir Singh Landa a terrorist News in punjabi : ਭਾਰਤ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਲਖਬੀਰ ਸਿੰਘ ਲੰਡਾ ਨੂੰ ਅਤਿਵਾਦੀ ਐਲਾਨ ਦਿੱਤਾ ਹੈ। ਕੈਨੇਡਾ ਤੋਂ ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲੇ ਲੰਡਾ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨਾਂ ਕੇਸ ਦਰਜ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਡਾ ਨੂੰ ਯੂ.ਏ.ਪੀ.ਏ ਐਕਟ ਤਹਿਤ ਅਤਿਵਾਦੀ ਘੋਸ਼ਿਤ ਕੀਤਾ ਹੈ। ਲਖਬੀਰ ਸਿੰਘ ਲੰਡਾ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਕੰਬਾਏ ਲੋਕ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

ਇੰਨਾ ਹੀ ਨਹੀਂ, ਲੰਡਾ 'ਤੇ ਪਾਕਿਸਤਾਨ ਤੋਂ ਭਾਰਤ 'ਚ ਹਥਿਆਰਾਂ ਅਤੇ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਦੀ ਤਸਕਰੀ 'ਤੇ ਨਜ਼ਰ ਰੱਖਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਪਾਕਿਸਤਾਨੀ ਖੁਫੀਆ ਏਜੰਸੀ ਦੇ ਇਸ਼ਾਰੇ 'ਤੇ ਉਹ ਪੰਜਾਬ 'ਚ ਹਿੰਦੂ ਨੇਤਾਵਾਂ ਨੂੰ ਫੰਡਿੰਗ ਦੇ ਆਧਾਰ 'ਤੇ ਨਿਸ਼ਾਨਾ ਬਣਾ ਰਿਹਾ ਹੈ। ਉਹ 9 ਮਈ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ।

ਇਹ ਵੀ ਪੜ੍ਹੋ: Health News : ਲਸੂੜਾ ਫਲ ਹੱਡੀਆਂ ਨਾਲ ਜੁੜੀਆਂ ਬੀਮਾਰੀਆਂ ਨੂੰ ਕਰਦਾ ਹੈ ਦੂਰ  

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੰਡਾ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਯੰਤਰਾਂ ਦੀ ਨਿਗਰਾਨੀ ਕਰਦਾ ਹੈ। ਉਹ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਵੀ ਹੈ। ਉਸ ਦਾ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਗਠਜੋੜ ਹੈ। ਪੰਜਾਬ ਦੇ ਨਾਲ-ਨਾਲ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤਿਵਾਦੀ ਮਾਡਿਊਲ ਸਥਾਪਤ ਕਰਦਾ ਹੈ। ਪੰਜਾਬ ਪੁਲਿਸ ਅਤੇ NIA ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਲੰਡਾ ਪੰਜਾਬ ਦੇ ਤਰਨਤਾਰਨ ਦਾ ਵਸਨੀਕ ਹੈ, ਜਿਸ ਦੇ ਖਿਲਾਫ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰੈੱਡ ਕਾਰਨਰ ਨੋਟਿਸ (2021 ਵਿੱਚ) ਵੀ ਜਾਰੀ ਕੀਤਾ ਹੈ। NIA ਨੇ 2017 'ਚ ਕੈਨੇਡਾ ਤੋਂ ਫਰਾਰ ਹੋਏ ਲਖਬੀਰ ਸਿੰਘ ਲੰਡਾ ਦੇ ਸਿਰ 'ਤੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਖੁਫੀਆ ਏਜੰਸੀ ਮੁਤਾਬਕ ਉਹ ਫਿਲਹਾਲ ਕੈਨੇਡਾ ਦੇ ਅਲਬਰਟਾ ‘ਚ ਲੁਕਿਆ ਹੋਇਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from India declared gangster Lakhbir Singh Landa a terrorist News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement