New Year: ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ 'ਚ ਚੱਪੇ-ਚੱਪੇ 'ਤੇ ਤੈਨਾਤ ਰਹੇਗੀ ਪੁਲਿਸ
Published : Dec 30, 2023, 9:06 pm IST
Updated : Dec 30, 2023, 9:06 pm IST
SHARE ARTICLE
Punjab Police
Punjab Police

ਜ਼ਿਲ੍ਹੇ ਦੀਆਂ 06 ਸਬ-ਡਵੀਜ਼ਨਾਂ ਨੂੰ 06 ਸਰਕਲਾਂ ਵਿੱਚ ਵੰਡਿਆ

57 ਨਾਕਾ ਪੁਆਇੰਟਾਂ ਤੇ ਰਹੇਗੀ ਸਖ਼ਤ ਚੈਕਿੰਗ

ਸ਼ਰਾਬ ਪੀ ਕੇ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ 06 ਸਬ-ਡਵੀਜ਼ਨਾਂ ਨੂੰ 06 ਸਰਕਲਾਂ ਵਿੱਚ ਵੰਡ ਕੇ, ਇਨ੍ਹਾਂ ਸਰਕਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 06 ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਨਾਲ 12 ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਲਗਾਏ ਗਏ ਹਨ।

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 57 ਨਾਕਾ ਪੁਆਇੰਟਾਂ ਦੀ ਸ਼ਨਾਖਤ ਕਰਕੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਗਸ਼ਤ ਲਈ ਪੈਟਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ 22 ਮੁੱਖ ਥਾਣਾ ਅਫਸਰਾਂ ਦੇ ਨਾਲ ਕਰੀਬ 985 ਪੁਲਿਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ 'ਤੇ ਤਾਇਨਾਤ ਕੀਤੇ ਗਏ ਹਨ।    

ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 29 ਦਸੰਬਰ ਤੋਂ ਹੀ ਭੀੜ- ਭੜੱਕੇ ਵਾਲੀਆ ਥਾਵਾਂ ਅਤੇ ਮਾਰਕੀਟਾਂ ਵਿੱਚ ਵਿਸ਼ੇਸ਼ ਤੌਰ 'ਤੇ ਨਾਕਾ/ਗਸ਼ਤ ਪਾਰਟੀਆ ਤਾਇਨਾਤ ਕੀਤੀਆਂ ਹੋਈਆਂ ਹਨ। ਨਾਕਾ/ਗਸ਼ਤ ਪਾਰਟੀਆ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਤੇ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।     

ਉਨ੍ਹਾਂ ਅੱਗੇ ਦੱਸਿਆ ਕਿ ਸ਼ਰਾਬ ਪੀ ਕੇ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ।  ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।    

ਉਨ੍ਹਾਂ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਮਿਤੀ 31.12.2023/01.01.2024 ਦੀ ਦਰਮਿਆਨੀ ਰਾਤ ਹੋਟਲ, ਕਲੱਬ, ਸ਼ਾਪਿੰਗ ਮਾਲ, ਬਾਜਾਰ ਆਦਿ ਬੰਦ ਕਰਨ ਦਾ ਸਮਾਂ 01.00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਪਬਲਿਕ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement