Punjab News: ਮਲੋਟ ਦੇ ਨਸ਼ਾ ਤਕਸਰ ਦੀ 78 ਲੱਖ ਰੁਪਏ ਦੀ ਜਾਇਦਾਦ ਸੀਲ 
Published : Dec 30, 2023, 2:16 pm IST
Updated : Dec 30, 2023, 2:16 pm IST
SHARE ARTICLE
78 lakh rupees property of Malot's drug dealer sealed
78 lakh rupees property of Malot's drug dealer sealed

ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ਼ ਦਰਸ਼ਨ ਰਾਮ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਜੋ ਸਾਲ 2020 ਵਿਚ ਉਸ ਵੱਲੋਂ ਆਪਣੇ ਪੁੱਤਰਾਂ ਦੇ ਨਾਮ ਕੀਤੀ ਸੀ

Punjab News: ਸ੍ਰੀ ਮੁਕਤਸਰ ਸਾਹਿਬ - ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ

 ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਉਹਨਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਇਸੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾਂ ਨਸ਼ਾ ਤਸਕਰਾਂ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ

 ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ਼ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਫ਼ਤਿਹ ਸਿੰਘ ਬਰਾੜ ਡੀ.ਐਸ.ਪੀ ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਵੱਲੋਂ ਮਲੋਟ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ।            

ਇਸ ਮੌਕੇ ਫ਼ਤਿਹ ਸਿੰਘ ਬਰਾੜ ਡੀ.ਐਸ.ਪੀ ਮਲੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ਼ ਦਰਸ਼ਨ ਰਾਮ ਵਾਸੀ ਵਾਰਡ ਨੰਬਰ 16 ਮਲੋਟ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 98 ਮਿਤੀ 01.07.23 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਮਲੋਟ ਦਰਜ ਹੈ ਜਿਸ ਵਿੱਚ ਇਸ ਪਾਸੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਹੋਈਆਂ ਸਨ। ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ਼ ਦਰਸ਼ਨ ਰਾਮ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਜੋ ਸਾਲ 2020 ਵਿਚ ਉਸ ਵੱਲੋਂ ਆਪਣੇ ਪੁੱਤਰਾਂ ਦੇ ਨਾਮ ਕੀਤੀ ਸੀ

ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 78 ਲੱਖ 7 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਨਿਕਲਣ 'ਤੇ ਉਸ ਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀਂ ਸਕੇਗਾ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤੁਸੀਂ ਇਸ ਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।  
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement