ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
Published : Dec 30, 2023, 4:26 pm IST
Updated : Dec 30, 2023, 4:26 pm IST
SHARE ARTICLE
Punjab Police constitute 4-member SIT to probe ‘Nicaragua human trafficking case’
Punjab Police constitute 4-member SIT to probe ‘Nicaragua human trafficking case’

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ 

- ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। 

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।

ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement