Punjab Weather Update: ਪੰਜਾਬ 'ਚ ਠੰਢ ਨੇ ਕੰਬਾਏ ਲੋਕ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ

By : GAGANDEEP

Published : Dec 30, 2023, 8:10 am IST
Updated : Dec 30, 2023, 8:10 am IST
SHARE ARTICLE
punjab weather Update News in punjabi
punjab weather Update News in punjabi

Punjab Weather Update: 1 ਅਤੇ 2 ਜਨਵਰੀ 2024 ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

Punjab Weather Update News in punjabi: ਉੱਤਰੀ ਭਾਰਤ ਧੁੰਦ ਦੀ ਲਪੇਟ 'ਚ ਹੈ। ਪੰਜਾਬ ਵਿੱਚ ਦਿਨ ਵੇਲੇ ਵੀ ਧੁੰਦ ਪੈਣ ਕਾਰਨ ਕੜਾਕੇ ਦੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪਈ। ਧੁੰਦ ਕਾਰਨ ਅੱਜ ਵਿਜ਼ੀਬਿਲਟੀ ਜ਼ੀਰੋ ਸੀ। ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਧੁੰਦ ਕਾਰਨ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ 14 ਅਤੇ ਅੰਮ੍ਰਿਤਸਰ ਤੋਂ ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਸ਼ਨੀਵਾਰ ਸਵੇਰੇ 9 ਵਜੇ ਤੋਂ ਪਹਿਲਾਂ ਦੀਆਂ ਚਾਰ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Health News : ਲਸੂੜਾ ਫਲ ਹੱਡੀਆਂ ਨਾਲ ਜੁੜੀਆਂ ਬੀਮਾਰੀਆਂ ਨੂੰ ਕਰਦਾ ਹੈ ਦੂਰ 

ਇਸ ਦੇ ਨਾਲ ਹੀ ਅੰਮ੍ਰਿਤਸਰ, ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਸਮੇਤ 250 ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਕੁਝ ਵਿੱਚ ਤਿੰਨ ਘੰਟੇ ਤੱਕ ਦੀ ਦੇਰੀ ਹੋਈ। ਪੰਜਾਬ ਤੋਂ ਦਿੱਲੀ ਆਉਣ-ਜਾਣ ਵਾਲੀਆਂ 125 ਟਰੇਨਾਂ ਦਾ ਵੀ ਇਹੀ ਹਾਲ ਹੈ। ਸ਼ੁੱਕਰਵਾਰ ਨੂੰ ਕੁਝ ਟਰੇਨਾਂ 12 ਘੰਟੇ ਦੇਰੀ ਨਾਲ ਚੱਲੀਆਂ।

ਇਹ ਵੀ ਪੜ੍ਹੋ: Health News: ਜੇਕਰ ਤੁਸੀਂ ਵੀ ਅਪਣਾ ਚਿਹਰਾ ਬਣਾਉਣਾ ਚਾਹੁੰਦੇ ਹੋ ਚਮਕਦਾਰ, ਤਾਂ ਅਪਣਾਉ ਇਹ ਯੋਗ ਆਸਣ

ਪੰਜਾਬ 'ਚ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ 'ਚ ਠੰਢ ਦਾ ਦਿਨ ਰਿਹਾ। ਇਨ੍ਹਾਂ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਸੰਘਣੀ ਧੁੰਦ ਕਾਰਨ ਦਿਨ ਹੁਣ ਕਾਫੀ ਠੰਢੇ ਹੁੰਦੇ ਜਾ ਰਹੇ ਹਨ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਠੰਢ ਦਾ ਅਲਰਟ ਜਾਰੀ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨਾਲ ਹੀ ਅਗਲੇ ਦੋ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਲਈ ਬਹੁਤ ਸੰਘਣੀ ਧੁੰਦ ਦਾ ਰੈੱਡ ਅਲਰਟ, ਐਤਵਾਰ ਨੂੰ ਆਰੇਂਜ ਅਲਰਟ ਅਤੇ 1 ਅਤੇ 2 ਜਨਵਰੀ 2024 ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

(For more news apart from punjab weather Update News in punjabi  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement