
ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
Punjab Weather: ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਚੰਡੀਗੜ੍ਹ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ- ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਸਵੇਰੇ ਧੁੰਦ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ- ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 9 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ— ਸਵੇਰੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋ ਜਾਵੇਗਾ। ਤਾਪਮਾਨ 10 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।