MP Vikramjit Singh Sahni: ਡਾ. ਮਨਮੋਹਨ ਸਿੰਘ ਸਕੂਲ ਆਫ਼ ਇਕਨਾਮਿਕਸ ਸਥਾਪਤ ਕਰੋ: ਐਮਪੀ ਵਿਕਰਮਜੀਤ ਸਿੰਘ ਸਾਹਨੀ
Published : Dec 30, 2024, 5:54 pm IST
Updated : Dec 30, 2024, 5:54 pm IST
SHARE ARTICLE
Dr. Establish Manmohan Singh School of Economics: MP Vikramjit Singh Sahni
Dr. Establish Manmohan Singh School of Economics: MP Vikramjit Singh Sahni

MP Vikramjit Singh Sahni: 'ਡਾ. ਮਨਮੋਹਨ ਸਿੰਘ ਇੱਕ ਉੱਘੇ ਵਿਦਵਾਨ ਸਨ ਜਿਨ੍ਹਾਂ ਨੇ ਕੈਂਬਰਿਜ ਅਤੇ ਆਕਸਫੋਰਡ ਤੋਂ ਪੀ ਐਚ ਡੀ ਦੀ ਡਿਗਰੀ ਹਾਸਲ ਕੀਤੀ'

Dr. Establish Manmohan Singh School of Economics MP Vikramjit Singh Sahni News: ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਸਰਕਾਰ ਨੂੰ ਡਾ: ਮਨਮੋਹਨ ਸਿੰਘ ਸਕੂਲ ਆਫ਼ ਇਕਨਾਮਿਕਸ ਦੀ ਸਥਾਪਨਾ ਕਰਨ ਅਤੇ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਦੇ ਨੇੜੇ ਦਵਾਰਕਾ ਵਿੱਚ ਨਵੇਂ ਡਿਪਲੋਮੈਟਿਕ ਖੇਤਰ ਵਿੱਚ ਇਸ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਦੀ ਅਪੀਲ ਕੀਤੀ ਹੈ।

ਡਾ. ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਉੱਘੇ ਵਿਦਵਾਨ ਸਨ ਜਿਨ੍ਹਾਂ ਨੇ ਕੈਂਬਰਿਜ ਅਤੇ ਆਕਸਫੋਰਡ ਤੋਂ ਪੀ ਐਚ ਡੀ ਦੀ ਡਿਗਰੀ ਹਾਸਲ ਕੀਤੀ। 1991 ਵਿੱਚ ਭਾਰਤ ਦੇ ਵਿੱਤ ਮੰਤਰੀ ਦੇ ਰੂਪ ਵਿੱਚ, ਭਾਰਤ ਨੂੰ ਉਦਾਰੀਕਰਨ ਦੇ ਰਾਹ ਤੇ ਤੋਰਿਆ ਸੀ। ਇੱਕ ਸਮੇਂ ਦੇ ਦੌਰਾਨ ਜਦੋਂ ਭਾਰਤੀ ਅਰਥਚਾਰੇ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ, ਡਾ. ਸਿੰਘ ਨੇ ਪ੍ਰਗਤੀਸ਼ੀਲ ਆਰਥਿਕ ਨੀਤੀਆਂ ਪੇਸ਼ ਕੀਤੀਆਂ ਜਿਨ੍ਹਾਂ ਨੇ ਦੇਸ਼ ਦੀ ਆਰਥਿਕ ਹਾਮਤ ਨੂੰ ਅਹਿਮ ਤਬਦੀਲੀ ਦੇ ਰਾਹ ਪਾਇਆ।

ਡਾ. ਸਾਹਨੀ ਨੇ ਪ੍ਰਸਤਾਵ ਰੱਖਿਆ ਕਿ ਅਜਿਹੀ ਸੰਸਥਾ ਦੀ ਸਥਾਪਨਾ ਡਾ: ਮਨਮੋਹਨ ਸਿੰਘ ਦੀ ਵਿਰਾਸਤ ਨੂੰ ਅਕੀਦਾ ਪੇਸ਼ ਕਰਨ ਦੇ ਤੁੱਲ ਹੋਵੇਗੀ। ਇਹ ਹਜ਼ਾਰਾਂ ਨੌਜਵਾਨ ਦਿਮਾਗਾਂ ਨੂੰ ਡਾ. ਮਨਮੋਹਨ ਸਿੰਘ ਸਕੂਲ ਆਫ਼ ਇਕਨਾਮਿਕਸ ਵਿੱਚ ਮਾਸਟਰਜ਼ ਅਤੇ ਡਾਕਟਰੇਟ ਦੀ ਡਿਗਰੀ ਹਾਸਲ ਕਰਨ ਉਪਰੰਤ ਪੂੰਜੀਵਾਦ ਅਤੇ ਸਮਾਜਵਾਦ ਵਿਚਕਾਰ ਸੰਤੁਲਨ ਦਾ ਅਧਿਐਨ ਕਰਨ ਅਤੇ ਸਮਝਣ ਦਾ ਮੌਕਾ ਪ੍ਰਦਾਨ ਕਰੇਗਾ।

ਡਾ: ਸਾਹਨੀ ਨੇ ਅੱਗੇ ਕਿਹਾ ਕਿ ਸ਼੍ਰੀ ਤਰਲੋਚਨ ਸਿੰਘ ਸਮੇਤ ਕਈ ਉੱਘੇ ਭਾਈਚਾਰਕ ਆਗੂ, ਰਾਸ਼ਟਰੀ ਰਾਜਧਾਨੀ ਵਿੱਚ ਡਾ: ਮਨਮੋਹਨ ਸਿੰਘ ਦੇ ਨਾਮ 'ਤੇ ਸਿੱਖਣ ਦਾ ਇੱਕ ਵੱਕਾਰੀ ਕੇਂਦਰ ਬਣਾਉਣ ਦੇ ਵਿਚਾਰ ਦੀ ਹਮਾਇਤ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement