Kapurthala Accident News: ਕਪੂਰਥਲਾ 'ਚ ਵਾਪਰੇ ਦਰਦਨਾਕ ਹਾਦਸੇ ਵਿਚ ਜੇਠਾਣੀ ਅਤੇ ਦਰਾਣੀ ਦੀ ਮੌਤ
Published : Dec 30, 2024, 3:31 pm IST
Updated : Dec 30, 2024, 3:31 pm IST
SHARE ARTICLE
Kapurthala Accident News in punjabi
Kapurthala Accident News in punjabi

Kapurthala Accident News: ਜਦਕਿ ਇਕ ਬੱਚਾ ਤੇ ਈ-ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ

Kapurthala Accident News in punjabi : ਕਪੂਰਥਲਾ 'ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮ੍ਰਿਤਕ ਔਰਤਾਂ ਦੀ ਪਛਾਣ ਨੀਲਮ ਕੁਮਾਰੀ (30 ਸਾਲ) ਪਤਨੀ ਕੁਲਵਿੰਦਰ ਸਿੰਘ ਅਤੇ ਸੀਮਾ ਰਾਣੀ (27 ਸਾਲ) ਪਤਨੀ ਮਲਕੀਤ ਸਿੰਘ ਵਾਸੀ ਗੁਰੂ ਰਵਿਦਾਸ ਨਗਰ, ਜਲੰਧਰ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਔਰਤਾਂ ਜੇਠਾਣੀ ਅਤੇ ਦਰਾਣੀ ਸਨ।

ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸੂਚਨਾ ਮਿਲੀ ਸੀ ਕਿ ਇੱਕ ਤੇਜ਼ ਰਫ਼ਤਾਰ ਪੋਲੋ ਕਾਰ ਨੇ ਹਮੀਰਾ ਅਤੇ ਸੁਭਾਨਪੁਰ ਵਿਚਕਾਰ ਅੱਗੇ ਜਾ ਰਹੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਈ-ਰਿਕਸ਼ਾ ਚਾਲਕ ਅਤੇ ਇਕ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement