ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਸੁਪਨੇ ਕੀਤੇ ਸਾਕਾਰ, 33 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ
Published : Dec 30, 2024, 4:06 pm IST
Updated : Dec 30, 2024, 4:06 pm IST
SHARE ARTICLE
Punjab Government  50K Govt jobs given to youth in 33 months
Punjab Government 50K Govt jobs given to youth in 33 months

⁠2.65 ਲੱਖ ਤੋਂ ਵੱਧ ਉਮੀਦਵਾਰਾਂ ਦੀ ਨਿੱਜੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਵਿੱਚ ਕੀਤੀ ਮਦਦ

ਚੰਡੀਗੜ੍ਹ, 30 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ 'ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਸਹਾਇਤਾ ਪ੍ਰਦਾਨ ਕੀਤੀ ਹੈ।

ਸੂਬਾ ਸਰਕਾਰ ਦੀਆਂ ਦੋ ਸਾਲਾਂ ਅਤੇ 9 ਮਹੀਨਿਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਪਣੇ ਕਾਰਜਕਾਲ ਦੇ ਪਹਿਲੇ 33 ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 49,949 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਇਸ ਤੋਂ ਇਲਾਵਾ ਸੂਬੇ ਵਿੱਚ 4,725 ਤੋਂ ਵੱਧ ਪਲੇਸਮੈਂਟ ਕੈਂਪ ਲਗਾ ਕੇ 2,65,430 ਉਮੀਦਵਾਰਾਂ ਨੂੰ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਲਈ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਪੰਜਾਬ ਹੁਨਰ ਵਿਕਾਸ ਮਿਸ਼ਨ ਨੇ 64,427 ਉਮੀਦਵਾਰਾਂ ਨੂੰ ਕੈਪਟਿਵ ਰੁਜ਼ਗਾਰਦਾਤਾਵਾਂ, ਸਰਕਾਰੀ ਅਤੇ ਪ੍ਰਾਈਵੇਟ ਹੁਨਰ ਸਿਖਲਾਈ ਏਜੰਸੀਆਂ ਰਾਹੀਂ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ, ਐਡਵਾਂਸ ਰੈਸਪੀਰੇਟਰੀ ਥੈਰੇਪਿਸਟ, ਵੇਅਰਹਾਊਸ ਪੈਕਰ, ਜਨਰਲ ਡਿਊਟੀ ਸਹਾਇਕ, ਸੁਰੱਖਿਆ ਗਾਰਡ, ਕੋਰੀਅਰ ਡਿਲੀਵਰੀ ਐਗਜ਼ੀਕਿਊਟਿਵ, ਇਲੈਕਟ੍ਰੀਸ਼ੀਅਨ, ਬਿਊਟੀ ਥੈਰੇਪਿਸਟ, ਸੀ.ਐਨ.ਸੀ. ਆਪਰੇਟਰ, ਸੋਲਰ ਪੈਨਲ ਟੈਕਨੀਸ਼ੀਅਨ ਆਦਿ ਵਰਗੇ ਕੋਰਸਾਂ ਵਿੱਚ ਹੁਨਰ ਸਿਖਲਾਈ ਦਿੱਤੀ ਜਿਸ ਉਪਰੰਤ 47,821 ਉਮੀਦਵਾਰਾਂ ਨੂੰ ਰੁਜ਼ਗਾਰ ਪ੍ਰਾਪਤ ਹੋਇਆ।

ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ 23,917 ਕਰੀਅਰ ਟਾਕਜ਼ ਕਰਵਾਈਆਂ ਗਈਆਂ ਅਤੇ  8,56,874 ਉਮੀਦਵਾਰਾਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ। ਇਸ ਤੋਂ ਇਲਾਵਾ 1,373 ਸਵੈ-ਰੋਜ਼ਗਾਰ ਕੈਂਪ ਲਗਾਏ ਗਏ, ਜਿਸ ਵਿੱਚ 1,77,049 ਬਿਨੈਕਾਰਾਂ ਦਾ ਸਵੈ-ਰੋਜ਼ਗਾਰ ਲਈ ਕਰਜ਼ ਪ੍ਰਾਪਤ ਕਰਨ ਸਬੰਧੀ ਮਾਰਗਦਰਸ਼ਨ ਕੀਤਾ ਗਿਆ, ਤਾਂ ਜੋ ਸੂਬੇ ਵਿੱਚ ਸਵੈ-ਰੋਜ਼ਗਾਰ ਅਤੇ ਉੱਦਮਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

 ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ.ਨਗਰ (ਮੁਹਾਲੀ) ਦੇ 74 ਕੈਡਿਟ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਬਣੇ ਹਨ। ਹੁਣ ਤੱਕ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 12 ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

ਇਸ ਤੋਂ ਇਲਾਵਾ ਇਸ ਸਾਲ 24 ਅਕਤੂਬਰ ਨੂੰ ਐਨ.ਡੀ.ਏ.-153 ਕੋਰਸ ਦੀ ਮੈਰਿਟ ਵਿੱਚ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਸਥਾਨ ਪ੍ਰਾਪਤ ਕੀਤਾ। ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਦੀ ਮੈਰਿਟ ਸੂਚੀ, ਜੋ 7 ਨਵੰਬਰ ਨੂੰ ਐਲਾਨੀ ਗਈ ਸੀ, ਵਿੱਚ ਇਸ ਸੰਸਥਾ ਦੇ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਪੰਜਾਬ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ
ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਫੈਸਲਾ ਲੈਂਦਿਆ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਿਆ ਜਾਵੇਗਾ। ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਵੱਲੋਂ ਚਲਾਇਆ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2023 ਵਿੱਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ ਨਗਰ ਵਿਖੇ ਐਨ.ਡੀ.ਏ ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕਰਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸੰਸਥਾ ਨੇ ਪੰਜਾਬ ਦੀਆਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸ਼ਾਮਲ ਲਈ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਹੈ।

ਹਾਲ ਹੀ ਵਿੱਚ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਲੇਡੀ ਕੈਡਿਟਾਂ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਕ੍ਰਮਵਾਰ ਚੌਥਾ ਅਤੇ 23ਵਾਂ ਸਥਾਨ ਹਾਸਲ ਕੀਤਾ ਹੈ। ਪਿਛਲੇ ਦੋ ਮਹੀਨਿਆਂ ਵਿੱਚ ਐਸ.ਐਸ.ਬੀਜ਼ ਵੱਲੋਂ ਕਮਿਸ਼ਨਡ ਅਫਸਰਾਂ ਲਈ ਛੇ ਹੋਰ ਲੇਡੀ ਕੈਡਿਟਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਵਿੱਚ ਇਸ ਸੰਸਥਾ ਵੱਲੋਂ ਐਨ.ਡੀ.ਏ. ਪ੍ਰੀਖਿਆ ਅਤੇ ਐਸ.ਐਸ.ਬੀ. ਲਈ 90 ਲੇਡੀ ਕੈਡਿਟਾਂ ਨੂੰ ਸਿਖਲਾਈ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement