ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ, ਕਿਸਾਨਾਂ ਨੂੰ ਨਵੇਂ ਬਾਗਾਂ 'ਤੇ ਮਿਲੇਗੀ 40% ਤੱਕ ਸਬਸਿਡੀ
Published : Dec 30, 2025, 12:43 pm IST
Updated : Dec 30, 2025, 12:43 pm IST
SHARE ARTICLE
Punjab's horticulture sector to be encouraged; Farmers to get up to 40% subsidy on new gardens
Punjab's horticulture sector to be encouraged; Farmers to get up to 40% subsidy on new gardens

ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ

ਚੰਡੀਗੜ੍ਹ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ।

 ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement