ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਮਤਾ ਪਾਸ ਕਰਨ ਤੋਂ ਪਹਿਲਾਂ ਵਿਧਾਨ ਸਭਾ ਸੈਸ਼ਨ ਤੋਂ ਚਲੇ ਗਏ ਸਨ ਬਾਹਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ‘VB-ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਅਤੇ ਮਨਰੇਗਾ 'ਚ ਬਦਲਾਅ ਦਾ ਵਿਰੋਧ ਕੀਤਾ ਗਿਆ ਅਤੇ ਇਸ ਬਦਲਾਅ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਇਹ ਮਤਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਸਦਨ ਅੰਦਰ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਅੰਦਰ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰੀ ਸਰਕਾਰ ਨੇ ਸਿਰਫ ਮਨਰੇਗਾ ਨਹੀਂ, ਸਗੋਂ ਦਲਿਤ ਮਜ਼ਦੂਰ ਦੇ ਮੂੰਹੋਂ ਰੋਟੀ ਵੀ ਖੋਹੀ ਹੈ। ਇਸ ਨੀਤੀ ਨੇ ਦੇਸ਼ ਦੇ ਦਲਿਤ ਮਜ਼ਦੂਰਾਂ ਦੇ ਜਿਊਂਦੇ ਰਹਿਣ ਦੇ ਹੱਕ ਨੂੰ ਵੀ ਤਬਾਹ ਕਰ ਦਿੱਤਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਮਨਰੇਗਾ ਗਰੀਬ ਪਰਿਵਾਰਾਂ ਦੀ ਇਕ ਸਮੇਂ ਦੀ ਰੋਟੀ ਲਈ ਆਖ਼ਰੀ ਸਹਾਰਾ ਸੀ।
