
ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ
ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ। ਸ੍ਰੀ ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ 'ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ 'ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ। ਏ.ਐਸ.ਆਈ. ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ ਚੈਂਪੀਅਨਸ਼ਿਪ ਦੇ ਕਰਾਸਬੋਅ ਟੀਮ ਈਵੈਂਟ ਵਿੱਚ ਚਾਂਦੀ ਅਤੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।