
ਪੰਜਾਬ ਸਰਕਾਰ ਨੇ ਮਾਇਨਿੰਗ ‘ਤੇ ਲੱਗੀ ਰੋਕ ਨੂੰ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਾਇਨਿੰਗ ‘ਤੇ ਲੱਗੀ ਰੋਕ ਨੂੰ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਅਪੀਲ ਵਿਚ ਕਿਹਾ ਕਿ ਜਨਹਿਤ ਲਈ ਮਾਇਨਿੰਗ ਉਤੇ ਰੋਕ ਹਟਾਉਣਾ ਜ਼ਰੂਰੀ ਹੈ ਕਿਉਂਕਿ ਜੂਨ ਤੋਂ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮਾਇਨਿੰਗ ਸ਼ੁਰੂ ਨਹੀਂ ਹੋ ਸਕੇਗੀ। ਇਸ ਨਾਲ ਲੋਕਾਂ ਨੂੰ ਮਾਇਨਿੰਗ ਸਮੱਗਰੀ ਮੁਹੱਈਆ ਨਹੀਂ ਹੋ ਸਕੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਨੂੰ ਮਾਲੀਏ ਦਾ ਭਾਰੀ ਨੁਕਸਾਨ ਹੋਵੇਗਾ।
Punjab Govt.
ਅਦਾਲਤ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਦੀ ਰਾਏ ਮੰਗੀ ਹੈ, ਜਿਨ੍ਹਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਮਾਇਨਿੰਗ ‘ਤੇ ਰੋਕ ਲਗਾਈ ਗਈ ਸੀ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।