ਬਾਜਵਾ ਤੇ ਸਿੱਧੂ ਦੇ ਹੱਕ ‘ਚ ਬੈਂਸ ਨੇ ਕੈਪਟਨ ਤੇ ਸੁਖਬੀਰ ਨੂੰ ਪਾਈਆਂ ਲਾਹਣਤਾਂ !
Published : Jan 31, 2020, 12:16 pm IST
Updated : Jan 31, 2020, 12:16 pm IST
SHARE ARTICLE
Simjarjeet bains SAD Congress
Simjarjeet bains SAD Congress

ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਹਰਿਆਣਾ...

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆੜੇ ਹੱਥੀਂ ਲਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਖਿਲਾਫ ਚੱਲਦੇ ਹੋਏ ਯੂ-ਟਰਨ ਲੈਣਾ ਥੁੱਕ ਕੇ ਚੱਟਣ ਵਾਲੀ ਗੱਲ ਹੈ, ਜਦੋਂ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਹੀ ਵਿਰੋਧ ਜਤਾਇਆ ਸੀ ਅਤੇ ਹੁਣ ਵੀ ਨਾਗਰਿਕਤਾ ਸੋਧ ਕਾਨੂੰਨ ਉਸੇ ਤਰ੍ਹਾਂ ਹੀ ਲਾਗੂ ਹੈ। ਵਿਧਾਇਕ ਬੈਂਸ ਕੋਟ ਮੰਗਲ ਸਿੰਘ ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

Navjot Singh Sidhu Navjot Singh Sidhu

ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੌਰਾਨ ਗੱਠਜੋੜ ਨਾ ਕਰ ਕੇ ਬੇਇੱਜ਼ਤੀ ਕੀਤੀ ਅਤੇ ਬਾਅਦ ਵਿਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਸਬੰਧੀ ਤਕਰਾਰ ਹੋਇਆ ਅਤੇ ਅਕਾਲੀ ਦਲ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਬਹਾਨਾ ਲਾ ਕੇ ਖੁਦ ਹੀ ਕਿਹਾ ਸੀ ਕਿ ਉਨ੍ਹਾਂ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਹੈ ਪਰ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਥੁੱਕ ਕੇ ਚੱਟਣ ਵਾਲੀ ਗੱਲ ਕਰਦੇ ਹੋਏ ਫਿਰ ਭਾਜਪਾ ਨਾਲ ਪੂਰਨ ਗੱਠਜੋੜ ਦਾ ਐਲਾਨ ਕੀਤਾ ਹੈ।

Simarjit Singh Bains Simarjit Singh Bains

ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖਦਸ਼ਾ ਪ੍ਰਗਟ ਕੀਤਾ ਸੀ ਕਿ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਨਹੀਂ ਟੁੱਟ ਸਕਦਾ ਕਿਉਂਕਿ ਭਾਜਪਾ ਦੀ ਪੰਜਾਬ ਵਿਚ ਕਮਜ਼ੋਰ ਲੀਡਰਸ਼ਿਪ ਹੈ ਅਤੇ ਸਿਰਫ 4-5 ਸੀਟਾਂ ਵਧਾਉਣ ਦਾ ਰਾਮ-ਰੌਲਾ ਹੀ ਭਾਜਪਾ ਪਾਉਂਦੀ ਹੈ। ਉਨ੍ਹਾਂ ਕਾਂਗਰਸ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਡਾ. ਅਮਰ ਸਿੰਘ ਅਤੇ ਹੋਰਨਾਂ ਕਾਗਰਸੀ ਲੀਡਰਾਂ ਜੋ ਆਪਣੀ ਜ਼ਮੀਰ ਦਬਾ ਕੇ ਬੈਠੇ ਹਨ, ਨੂੰ ਕਿਹਾ ਕਿ ਉਹ ਖੁੱਲ੍ਹ ਕੇ ਸਾਹਮਣੇ ਆਉਣ।

Simarjit Singh Bains Simarjit Singh Bains

ਉੁਨ੍ਹਾਂ ਕਿਹਾ ਕਿ ਕੈਪਟਨ ਨੇ 2017 ਵਿਚ ਵਿਧਾਨ ਸਭਾ ਚੋਣਾਂ ਦੌਰਾਨ ਅਨੇਕਾਂ ਵਾਅਦੇ ਕੀਤੇ ਪਰ ਕੋਈ ਵੀ ਪੂਰਾ ਨਹੀਂ ਕੀਤਾ, ਇਸ ਲਈ ਅੱਜ ਅਨੇਕਾਂ ਕਾਂਗਰਸੀ ਆਗੂ ਹੀ ਸੱਚਾਈ 'ਤੇ ਪਹਿਰਾ ਦਿੰਦੇ ਹੋਏ ਕੈਪਟਨ ਨੂੰ ਕਟਹਿਰੇ ਵਿਚ ਖੜ੍ਹਾ ਕਰ ਰਹੇ ਹਨ, ਜਿਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।

Captain amarinder singh cabinet of punjabCaptain amarinder singh cabinet of punjab

ਉਨ੍ਹਾਂ ਬਹਿਬਲ ਗੋਲੀ ਕਾਂਡ ਦੇ ਇਕਲੌਤੇ ਮੁੱਖ ਗਵਾਹ ਸੁਰਜੀਤ ਸਿੰਘ ਵਲੋਂ ਖੁਦਕੁਸ਼ੀ ਕਰਨ ਸਬੰਧੀ ਸਾਫ ਕਿਹਾ ਕਿ ਕੈਪਟਨ ਦੇ ਹੀ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਦੇ ਭਾਰੀ ਦਬਾਅ ਕਾਰਣ ਹੀ ਸੁਰਜੀਤ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਸੁਹਿਰਦ ਹਨ ਤਾਂ ਤੁਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਗੁਰਪ੍ਰੀਤ ਸਿੰਘ ਕਾਂਗੜ ਦਾ ਮੰਤਰੀ ਦਾ ਅਹੁਦਾ ਵਾਪਸ ਲੈਣਾ ਚਾਹੀਦਾ ਹੈ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵੀ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਪਵਨਦੀਪ ਸਿੰਘ ਮਦਾਨ ਅਤੇ ਹੋਰ ਵੀ ਸ਼ਾਮਲ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ। 

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement