
ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ- ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
Farmers Protest
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ। ਉਹਨਾਂ ਕਿਹਾ ਕਿਸਾਨ ਅਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਉਹਨਾਂ ਕਿਹਾ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
Farmers Protest
ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਸਮਾਜ ਸੇਵੀਆਂ ਤੋਂ ਇਲਾਵਾ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਇਸ ਦੌਰਾਨ ਸਿਆਸੀ ਧਿਰਾਂ ਲਗਾਤਾਰ ਸੱਤਾਧਾਰੀ ਧਿਰ ਭਾਜਪਾ ‘ਤੇ ਸ਼ਬਦੀ ਹਮਲੇ ਬੋਲ ਰਹੀਆਂ ਹਨ।