ਮੌਸਮ ’ਚ ਤਬਦੀਲੀ ਹੋਣ ਕਾਰਨ ਬਿਜਲੀ ਦੀ ਖਪਤ ਘਟ ਕੇ 6061 ਮੈਗਾਵਾਟ ’ਤੇ ਪਹੁੰਚੀ
Published : Jan 31, 2021, 12:32 am IST
Updated : Jan 31, 2021, 12:32 am IST
SHARE ARTICLE
image
image

ਮੌਸਮ ’ਚ ਤਬਦੀਲੀ ਹੋਣ ਕਾਰਨ ਬਿਜਲੀ ਦੀ ਖਪਤ ਘਟ ਕੇ 6061 ਮੈਗਾਵਾਟ ’ਤੇ ਪਹੁੰਚੀ

ਪੰਜਾਬ ਬਿਜਲੀ ਨਿਗਮ ਪੂਰੀ ਤਰ੍ਹਾਂ ਨਿਜੀ ਖੇਤਰ ਦੇ ਤਾਪ ਬਿਜਲੀ ਘਰਾਂ ’ਤੇ ਨਿਰਭਰ

ਪਟਿਆਲਾ, 30 ਜਨਵਰੀ (ਜਸਪਾਲ ਸਿੰਘ ਢਿੱਲੋਂ): ਪੰਜਾਬ ’ਚ ਪਿਛਲੇ ਦਿਨੀ ਸੰਘਣੀ ਧੁੰਦ ਅਤੇ ਤਾਪਮਾਨ ਦੀ ਗਿਰਾਵਟ ਕਾਰਨ ਬਿਜਲੀ ਦੀ ਖਪਤ ਵਧ ਗਈ ਸੀ।  ਇਕਦਮ ਹੁਣ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਬਿਜਲੀ ਦੀ ਖਪਤ ਜੋ 6800 ਮੈਗਾਵਾਟ ਤਕ ਪਹੁੰਚ ਗਈ ਹੁਣ ਘਟ ਕੇ 6061 ਮੈਗਾਵਾਟ ਤੇ ਆ  ਗਈ ਹੈ। ਇਸ ਬਿਜਲੀ ਦੀ ਮੰਗ ਦੇ ਟਾਕਰੇ ਲਈ ਬਿਜਲੀ ਨਿਗਮ ਦਾ ਸਾਰਾ ਦਾਰੋਮਦਾਰ ਨਿਜੀ ਖੇਤਰ ਦੇ ਤਾਪ ਬਿਜਲੀ ਘਰਾਂ ਉਤੇ ਨਿਰਭਰ ਹੋ ਕੇ ਰਹਿ ਗਿਆ ਹੈ। ਇਸ ਬਿਜਲੀ ਖਪਤ ਦੇ ਟਾਕਰੇ ਲਈ ਬਿਜਲੀ Îਨਿਗਮ ਨਿਜੀ ਖੇਤਰ ਦੇ ਤਾਪ ਬਿਜਲੀ ਘਰਾਂ ਤੋਂ 3247 ਮੈਗਾਵਾਟ ਬਿਜਲੀ ਖ਼ਰੀਦੀ ਜਾ ਰਹੀ ਹੈ। 
ਇਸ ਵਿਚ ਰਾਜਪੁਰਾ ਦੇ ਨਲਾਸ ਤਾਪ ਬਿਜਲੀ ਘਰ ਦੇ ਦੋ ਯੂਨਿਟਾਂ ਤੋਂ 1313 ਮੈਗਾਵਾਟ , ਤਲਵੰਡੀ ਸਾਬੋ ਦੇ ਵਣਾਵਾਲੀ ਤਾਪ ਬਿਜਲੀ ਘਰ ਦੇ ਤਿੰਨ ਯੂਨਿਟਾਂ ਤੋਂ 1694 ਮੈਗਾਵਾਟ ਅਤੇ ਜੀਵੀਕੇ ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ ਦੇ ਇਕ ਯੂਨਿਟ ਤੋਂ 214 ਮੈਗਾਵਾਟ ਬਿਜਲੀ ਲਈ ਜਾ ਰਹੀ ਹੈ।  
ਇਸ ਵੇਲੇ ਪਣ ਬਿਜਲੀ ਘਰਾਂ ਤੋਂ 257 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਹੈ, ਇਸ ਮੁਕੇਰੀਆਂ ਪਣ ਬਿਜਲੀ ਘਰ ਤੋਂ 213 ਮੈਗਾਵਾਟ, ਆਨੰਦਪੁਰ ਸਾਹਿਬ ਦੇ ਦੋ ਯੂੁਨਿਟਾਂ ਤੋਂ 33 ਮੈਗਾਵਾਟ ਅਤੇ ਹਿਮਾਚਲ ਪ੍ਰਦੇਸ਼ ਸਥਿਤ ਸ਼ਾਨਨ ਜੋਗਿੰਦਰਨਗਰ ਪਣ ਬਿਜਲੀ ਘਰ ਤੋਂ 10 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ।  ਇਸ ਦੇ ਨਾਲ ਹੀ ਨਵਿਆਉਣਯੋਗ ਸਰੋਤਾਂ ਤੋਂ 108 ਮੈਗਾਵਾਟ ਬਿਜਲੀ ਦਾ ਯੋਗਦਾਨ ਪਾਇਆ ਜਾ ਰਿਹਾ ਹੈ ਇਸ ਵਿਚ ਸੌਰ ਊਰਜਾ ਦੇ ਪ੍ਰਾਜੈਕਟਾਂ ਤੋਂ 59 ਮੈਗਾਵਾਟ ਅਤੇ ਗ਼ੈਰ-ਸੌਰ ਊੁਰਜਾ ਦੇ ਪ੍ਰਾਜੈਕਟਾਂ ਤੋਂ 49 ਮੈਗਾਵਾਟ ਬਿਜਲੀ ਦਾ ਹਿੱਸਾ ਪਾਇਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement