ਕਿਸਾਨ ਅਸੁਰੱਖਿਅਤ, ਦਿੱਲੀ ਪੁਲਿਸ ਭਾਜਪਾ ਦੇ ਇਸ਼ਾਰੇ ਉੱਤੇ ਕਰ ਰਹੀ ਹੈ ਹਿੰਸਾ: ਰਾਘਵ ਚੱਢਾ
Published : Jan 31, 2021, 12:35 am IST
Updated : Jan 31, 2021, 12:35 am IST
SHARE ARTICLE
image
image

ਕਿਸਾਨ ਅਸੁਰੱਖਿਅਤ, ਦਿੱਲੀ ਪੁਲਿਸ ਭਾਜਪਾ ਦੇ ਇਸ਼ਾਰੇ ਉੱਤੇ ਕਰ ਰਹੀ ਹੈ ਹਿੰਸਾ: ਰਾਘਵ ਚੱਢਾ

ਚੰਡੀਗੜ੍ਹ, 30 ਜਨਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਸਨਿਚਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਦਿੱਲੀ ਧਰਨੇ ਉੱਤੇ ਬੈਠੇ ਕਿਸਾਨਾਂ ਨੂੰ ਸੁਰੱਖਿਆ ਦੇਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨ ਭਾਜਪਾ ਦੇ ਗੁੰਡਿਆਂ ਦਾ ਸਾਹਮਣਾ ਕਰਦੇ ਹੋਏ ਸੜਕ ਉੱਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਭਾਜਪਾ ਉੱਤੇ ਦੋਸ਼ ਲਗਾਇਆ ਕਿ ਭਾਜਪਾ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਅਪਣੇ ਗੁੰਡਿਆਂ ਵਲੋਂ ਲਗਾਤਾਰ ਧਰਨੇ ਉੱਤੇ ਬੈਠੇ ਕਿਸਾਨਾਂ ’ਤੇ ਹਮਲੇ ਕਰਵਾ ਰਹੀ ਹੈ, ਕਿਸਾਨਾਂ ਉੱਤੇ ਪੱਥਰਬਾਜ਼ੀ ਕਰਵਾ ਰਹੀ ਹੈ ਤਾਂ ਕਿ ਕਿਸਾਨ ਡਰ ਜਾਣ ਅਤੇ ਅੰਦੋਲਨ ਵਾਲੀ ਥਾਂ ਖ਼ਾਲੀ ਕਰ ਦੇਣ। 
ਉਨ੍ਹਾਂ ਕਿਹਾ ਕਿ ਕਲ ਭਾਜਪਾ ਦੇ ਇਕ ਵਿਧਾਇਕ ਕਿਸਾਨਾਂ ਨੂੰ ਧਮਕਾਉਣ ਲਈ ਅੰਦੋਲਨ ਸਥਾਨ ਉੱਤੇ ਪਹੁੰਚ ਗਿਆ ਅਤੇ ਕਿਸਾਨਾਂ ਨੂੰ ਡਰਾਇਆ ਧਮਕਾਇਆ। ਉਨ੍ਹਾਂ ਕਿਹਾ ਕਿ ਸ਼ੁਕਰਵਾਰ ਨੂੰ ਸਿੰਘੂ ਬਾਰਡਰ ਉੱਤੇ ਕਿਸਾਨਾਂ ਦੇ ਅੰਦਰ ਦਹਿਸ਼ਤ ਫੈਲਾਉਣ ਅਤੇ ਡੰਡੇ ਦੇ ਜ਼ੋਰ ਉਤੇ ਅੰਦੋਲਨ ਖ਼ਤਮ ਕਰਾਉਣ ਲਈ ਭਾਜਪਾ ਦੇ ਗੁੰਡਿਆਂ ਨੇ ਪੱਥਰਬਾਜ਼ੀ ਕੀਤੀ। ਹਮਲਾਵਰਾਂ ਦੀਆਂ ਫ਼ੋਟੋ ਤੋਂ ਪਤਾ ਲੱਗਦਾ ਹੈ ਕਿ ਹਮਲਾ ਕਰਨ ਵਾਲਿਆਂ ਵਿਚ ਭਾਜਪਾ ਦੇ ਅਹੁੱਦੇਦਾਰ ਆਗੂ ਅਤੇ ਸਰਗਰਮ ਵਰਕਰ ਸਨ। ਹਮਲਾਵਰਾਂ ਵਿਚ ਕੱੁਝ ਅਜਿਹੇ ਲੋਕ ਸ਼ਾਮਲ ਸਨ ਜੋ ਭਾਜਪਾ ਦੇ ਕਈ ਵੱਡੇ ਆਗੂਆਂ ਦੇ ਕਰੀਬੀ ਹਨ। ਭਾਜਪਾ ਦੇ ਵੱਡੇ ਆਗੂਆਂ ਨਾਲ ਹਮਲਾਵਰਾਂ ਦੀਆਂ ਫ਼ੋਟੋ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਉੱਤੇ ਹਮਲਾ ਭਾਰਤੀ ਜਨਤਾ ਪਾਰਟੀ ਕਰਵਾ ਰਹੀ ਹੈ। 
ਚੱਢਾ ਨੇ ਕਿਹਾ ਕਿ ਅਜਿਹੀ ਕਾਰਵਾਈਆਂ ਕਾਰਨ ਕਿਸਾਨਾਂ ਦੀ ਸੁਰੱਖਿਆ ਦਾ ਖਤਰਾ ਸਪੱਸ਼ਟ ਤੌਰ ਉੱਤੇ ਝਲਕ ਰਿਹਾ ਹੈ। ਦਿੱਲੀ ਪੁਲਿਸ ਖ਼ੁਦ ਹਿੰਸਾ ਭੜਕਾਉਣ ਅਤੇ ਭਾਜਪਾ ਦੇ ਗੁੰਡਿਆਂ ਨੂੰ ਭਾਜਪਾ ਦੇ ਇਸ਼ਾਰੇ ਉੱਤੇ ਸਹਿ ਦੇਣ ਦਾ ਕੰਮ ਕਰ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਸੁਰੱਖਿਆ ਕਰਨ ਲਈ ਪੰਜਾਬ ਪੁਲਿਸ ਨੂੰ ਆਦੇਸ਼ ਦੇਵੇ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਲਈ ਜ਼ਰੂਰੀ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਏਜੰਟ ਵਜੋਂ ਕੰਮ ਕਰ ਰਹੇ ਕੈਪਟਨ ਅਮਰਿੰਦਰ ਨੇ ਪੰਜਾਬ ਦੀ ਜਨਤਾ ਨੂੰ ਬਾਹਰੀ ਏਜੰਸੀਆਂ ਅਤੇ ਪਾਕਿਸਤਾਨ ਉੱਤੇ ਅੰਦੋਲਨ ਦੌਰਾਨ ਗੜਬੜੀ ਅਤੇ ਹਿੰਸਾ ਦਾ ਦੋਸ਼ ਲਗਾ ਕੇ ਮੁੱਦਾ ਮੋੜਨ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂ ਕਿ ਕਿਸਾਨ ਆਗੂ ਕਹਿ ਰਹੇ ਹਨ ਕਿ ਕਿਸਾਨਾਂ ਉੱਤੇ ਹਮਲੇ ਭਾਜਪਾ ਦੇ ਗੁੰਡਿਆਂ, ਆਰਐਸਐਸ ਦੇ ਏਜੰਟਾਂ ਵਲੋਂ ਕੀਤੇ ਗਏ ਹਨ।
 

SHARE ARTICLE

ਏਜੰਸੀ

Advertisement

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM
Advertisement