ਜੇ ਕਿਸਾਨਾਂ ਨਾਲ ਬਦਸਲੂਕੀ ਹੋਈ ਤਾਂ ਅੰਦੋਲਨ ਹੋਰ ਮਜ਼ਬੂਤ ਹੋਵੇਗਾ : ਢੇਸੀ
Published : Jan 31, 2021, 12:26 am IST
Updated : Jan 31, 2021, 12:26 am IST
SHARE ARTICLE
image
image

ਜੇ ਕਿਸਾਨਾਂ ਨਾਲ ਬਦਸਲੂਕੀ ਹੋਈ ਤਾਂ ਅੰਦੋਲਨ ਹੋਰ ਮਜ਼ਬੂਤ ਹੋਵੇਗਾ : ਢੇਸੀ


ਬਿ੍ਟਿਸ਼ ਸੰਸਦ ਮੈਂਬਰ ਨੇ ਬੌਰਿਸ ਜਾਨਸਨ ਕੋਲ ਵੀ ਉਠਾਇਆ ਸੀ ਮੁੱਦਾ

ਨਵੀਂ ਦਿੱਲੀ, 30 ਜਨਵਰੀ : ਸਿੰਘੂ ਬਾਰਡਰ 'ਤੇ ਕਿਸਾਨਾਂ ਅਤੇ ਕਥਿਤ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪਾਂ ਦੇ ਇਕ ਦਿਨ ਮਗਰੋਂ ਲੇਬਰ ਪਾਰਟੀ ਦੇ ਬਿ੍ਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਚਿਤਾਵਨੀ ਦਿਤੀ ਹੈ ਕਿ ਜੇਕਰ ਸੱਤਾ 'ਚ ਬੈਠੇ ਲੋਕਾਂ ਨੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਤਾਂ ਇਸ ਨਾਲ ਉਨ੍ਹਾਂ ਦਾ ਅੰਦੋਲਨ ਹੋਰ ਮਜ਼ਬੂਤ ਹੋਵੇਗਾ | ਢੇਸੀ ਨੇ ਟਵੀਟ ਕਰ ਕੇ ਕਿਹਾ ਕਿ ਉਹ ਇਹ ਦੇਖ ਕੇ ਹੈਰਾਨ ਹਨ ਕਿ ਪਾਣੀ, ਬਿਜਲੀ ਤੇ ਇੰਟਰਨੈੱਟ ਦੀ ਸਹੂਲਤ ਤੋਂ ਵਾਂਝੇ ਕੀਤੇ ਜਾਣ ਤੋਂ ਬਾਅਦ ਵੀ ਭੀੜ ਅਤੇ ਪੁਲਿਸ ਕਿਸਾਨਾਂ ਨੂੰ ਡਰਾਉਣ ਅਤੇ ਧਰਨੇ 
ਵਾਲੀ ਥਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਢੇਸੀ ਨੇ ਇਕ ਹੋਰ ਟਵੀਟ 'ਚ ਕਿਹਾ ਕਿ ਹਿੰਸਾ ਲਈ ਦੋਸ਼ੀਆਂ ਨੂੰ ਬਖ਼ਸ਼ਿਆ ਜਾ ਸਕਦਾ ਹੈ ਪਰ ਜੇਕਰ ਸੱਤਾ 'ਚ ਬੈਠੇ ਲੋਕ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਬਦਸਲੂਕੀ ਕਰਦੇ ਹਾਂ ਤਾਂ ਇਸ ਨਾਲ ਉਨ੍ਹਾਂ ਦਾ ਅੰਦੋਲਨ ਹੋਰ ਮਜ਼ਬੂਤ ਹੋਵੇਗਾ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਮੂਲ ਦੇ ਬਿ੍ਟਿਸ਼ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਮੌਜੂਦਾ ਪ੍ਰਦਰਸ਼ਨ ਨੂੰ ਲੈ ਕੇ 100 ਸੰਸਦ ਮੈਂਬਰ ਦੇ ਦਸਤਖ਼ਤਾਂ ਵਾਲਾ ਇਕ ਪੱਤਰ ਬਿ੍ਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੂੰ ਦਿਤਾ ਸੀ | ਇਸ ਪੱਤਰ ਰਾਹੀਂ ਉਨ੍ਹਾਂ ਨੇ ਇਸ ਮੁੱਦੇ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣ ਲਈ ਜਾਨਸਨ ਕੋਲ ਅਪੀਲ ਕੀਤੀ ਸੀ | (ਏਜੰਸੀ)
ਫ਼ੋਟੋ : ਨਵੀਂ ਦਿੱimageimageਲੀ-ਢੇਸੀ

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement