ਰਾਘਵ ਚੱਢਾ ਨੇ ਕੈਪਟਨ ਨੂੰ ਲਿਖੀ ਚਿੱਠੀ, ਕਿਸਾਨਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕਰਨ ਦੀ ਕੀਤੀ ਮੰਗ
Published : Jan 31, 2021, 5:17 pm IST
Updated : Jan 31, 2021, 5:17 pm IST
SHARE ARTICLE
Raghav Chadha - Captain Amarinder Singh
Raghav Chadha - Captain Amarinder Singh

ਕਿਸਾਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੀਆਂ ਥਾਂਵਾਂ ਦੇ ਚਾਰੇ ਪਾਸੇ ਪੰਜਾਬ ਪੁਲਿਸ ਦੀ ਤਾਇਨਾਤੀ ਕਰਨ ਦੀ ਕੀਤੀ ਗਈ ਮੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ। ਉਹਨਾਂ ਵੱਲੋਂ ਪੱਤਰ ਲਿਖ ਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਦਿੱਲੀ ਦੀ ਸਰਹੱਦ ਉੱਤੇ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਤੈਨਾਤ ਕੀਤਾ ਜਾਵੇ। ਪੱਤਰ ਵਿਚ ਉਹਨਾਂ ਕਿਹਾ ਕਿ ਪੰਜਾਬ ਵਿਚੋਂ ਕਿਸਾਨ ਭੈਣਾਂ ਅਤੇ ਭਰਾ ਦਿੱਲੀ ਦੇ ਬਾਰਡਰ ਉਤੇ ਪਿਛਲੇ ਕਰੀਬ 2 ਮਹੀਨਿਆਂ ਤੋਂ ਬੀਜੇਪੀ ਦੀ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਪਿਛਲੇ ਦਰਵਾਜ਼ੇ ਤੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜੱਦੋ ਜਹਿਦ ਕਰ ਰਹੇ ਹਨ।

Farmers ProtestFarmers Protest

ਉਹਨਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹਨਾਂ ਨੇ ਹੁਣ ਤੱਕ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਜ਼ਰਾ ਵੀ ਧਿਆਨ ਨਹੀਂ ਦਿੱਤਾ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਸਾਨੂੰ ਇਹ ਦੱਸਣਾ ਪੈ ਰਿਹਾ ਹੈ ਕਿ ਬਾਰਡਰ ਤੇ ਬੈਠੇ ਕਿਸਾਨਾਂ ਉੱਤੇ ਬੀਜੇਪੀ ਦੇ ਗੁੰਡੇ ਹਰ ਰੋਜ਼ ਹਮਲੇ ਕਰ ਰਹੇ ਹਨ ਜਿਸ ਕਾਰਨ ਉਹਨਾਂ ਉੱਤੇ ਹੋਰ ਹਮਲਿਆਂ ਦਾ ਵੀ ਡਰ ਬਣਿਆ ਹੋਇਆ ਹੈ। ਕਿਸਾਨ ਵੀਰ ਅਤੇ ਭੈਣ ਹਰ ਰੋਜ਼ ਖ਼ੌਫ਼ ਦੇ ਸਾਏ ਹੇਠ ਰਹਿ ਰਹੇ ਹਨ।

Raghav ChadhaRaghav Chadha

ਉਹਨਾਂ ਪੱਤਰ ਵਿਚ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬੀਜੇਪੀ ਵੱਲੋਂ ਹਰ ਤਰਾਂ ਦੇ ਹੱਥਕੰਡੇ ਅਪਣਾ ਕੇ ਕਿਸਾਨਾਂ ਖਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਉਹ ਬੀਜੇਪੀ ਆਪਣੇ ਗੁੰਡਿਆਂ ਕੋਲੋਂ ਕਿਸਾਨਾਂ ਉਤੇ ਹਮਲਾ ਕਰਵਾ ਰਹੀ ਹੈ ਅਤੇ ਆਪਣੀ ਪੁਲਿਸ ਨੂੰ ਕਹਿ ਕੇ ਉਹਨਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰਨ ਦੇ ਰਹੇ। ਸਰਕਾਰ ਦੇ ਕਹਿਣ ਕਾਰਨ  ਪੁਲਿਸ ਨੇ ਕਿਸਾਨਾਂ ਨੂੰ ਉਹਨਾਂ ਦੇ ਹਾਲ ਉੱਤੇ ਛੱਡ ਦਿੱਤਾ ਹੈ।

Captain Amarinder SinghCaptain Amarinder Singh

ਰਾਘਵ ਚੱਢਾ ਨੇ ਪੱਤਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ  ਕਿਸਾਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੀਆਂ ਥਾਂਵਾਂ ਦੇ ਚਾਰੇ ਪਾਸੇ ਪੰਜਾਬ ਪੁਲਿਸ ਦੀ ਤਾਇਨਾਤੀ ਕਰ ਦਿੱਤੀ ਜਾਣੀ ਚਾਹੀਦੀ ਹੈ। ਪੰਜਾਬ ਪੁਲਿਸ ਦੁਆਰਾ ਇਸ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੀ ਆਵਾਜ਼ ਬੇਖੌਫ ਬੁਲੰਦ ਕਰਦੇ ਰਹਿ ਸਕਣ। ਬੀਜੇਪੀ ਦੇ ਹਮਲਿਆਂ ਦੀਆਂ ਪਿਛਲੇ ਕੁਝ ਦਿਨ ਦੀਆਂ  ਘਟਨਾਵਾਂ ਤੋਂ ਬਾਅਦ ਕਿਸਾਨਾਂ ਨੂੰ ਇਹ ਸੁਰੱਖਿਆ ਅਤਿ ਜ਼ਰੂਰੀ ਬਣ ਜਾਂਦੀ ਹੈ। 

Punjab Police Punjab Police

ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੁੰਦੇ ਹੋਏ ਤੁਹਾਡੀਆਂ ਸੂਬੇ ਦੇ ਲੋਕਾਂ, ਸਾਡੇ ਭੈਣਾਂ ਭਰਾਵਾਂ ਅਤੇ ਦੇਸ਼ ਦੇ ਅੰਨਦਾਤਾ ਪ੍ਰਤੀ ਜ਼ਿੰਮੇਵਾਰੀਆਂ ਹਨ। ਸੂਬੇ ਦੇ ਮਾਣਮੱਤੇ ਨਾਗਰਿਕ ਜੋ ਬੀਜੇਪੀ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਅਤੇ ਭਾਜਪਾ ਆਗੂ ਦੇ ਮੰਦੇ ਵਿਵਹਾਰ ਦਾ ਵਿਰੋਧ ਕਰ ਰਹੇ ਹਨ ਅਤੇ ਇਹਨਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਪਣਾ ਜ਼ੋਰ ਲਗਾ ਰਹੇ ਹਨ ਨੂੰ ਸੁਰੱਖਿਆ ਦਿੱਤੀ ਜਾਣੀ ਬਣਦੀ ਹੈ।

Raghav ChadhaRaghav Chadha

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪ ਜੀ ਦੇ ਧਿਆਨ ਵਿਚ ਲਿਆਂਦੇ ਇਸ ਮੁੱਦ ਵੱਲ ਗੰਭੀਰਤਾ ਦਿਖਾਉਂਦਿਆਂ ਇਸ ਉਤੇ ਕਾਰਵਾਈ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਇਸ ਗੱਲ ਨੂੰ ਤਵੱਜੋ ਦਿੱਤੀ ਜਾਵੇ ਕਿ ਬੀਜੇਪੀ ਆਪਣੇ ਖ਼ਿਲਾਫ਼ ਉਠਦੀ ਹਰ ਆਵਾਜ਼ ਨੂੰ ਦਬਾਉਣ ਦਾ ਹਮੇਸ਼ਾਂ ਯਤਨ ਕਰਦੀ ਹੈ। ਬੀਜੇਪੀ ਵੱਲੋਂ ਪਿਛਲੇ ਕੁਝ ਦਿਨਾਂ ਵਿਚ ਅਪਣਾਏ ਗਏ ਹਥਕੰਡਿਆਂ ਤੋਂ ਇਹ ਗੱਲ ਸਿੱਧ ਹੁੰਦੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਕਿਸਾਨ ਭੈਣਾਂ ਭਰਾਵਾਂ ਨੂੰ ਡਰਾਓੁਣ ਦੇ ਮਨਸੂਬੇ ਨਾਲ ਉਹਨਾਂ ਉੱਤੇ ਹਮਲੇ ਕਰਨਗੇ।

Captain Amarinder SinghCaptain Amarinder Singh

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੇਤੁਕੇ ਤਰਕ ਦੇ ਕੇ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਬਚਾਅ ਲਈ ਪੰਜਾਬ ਪੁਲਿਸ ਦੀ ਤਾਇਨਾਤੀ ਨਹੀਂ ਕੀਤੀ ਜਾ ਸਕਦੀ ਕਿਉਂ ਜੋ ਕਿਸਾਨ ਪੰਜਾਬ ਤੋਂ ਬਾਹਰ ਪ੍ਰਦਰਸਨ ਕਰ ਰਹੇ ਹਨ। ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਆਪਣੇ ਸਾਥੀ ਨੂੰ ਸਮਝਾਓ ਕਿ ਉਹ ਜਨਤਕ ਤੌਰ ’ਤੇ ਝੂਠ ਬੋਲਣ ਤੋਂ ਗੁਰੇਜ਼ ਕਰਨ ਤਾਂ ਜੋ ਉਹਨਾਂ ਨੂੰ ਭਵਿੱਖ ਵਿਚ ਸ਼ਰਮਿੰਦਾ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਜਦੋਂ ਵੀ ਕੋਈ ਨੇਤਾ, ਅਫ਼ਸਰ ਪੰਜਾਬ ਤੋਂ ਬਾਹਰ ਜਾਂਦੇ ਹਨ ਤਾਂ ਉਹਨਾਂ ਨੂੰ ਦਿੱਤੀ ਗਈ ਪੰਜਾਬ ਪੁਲਿਸ ਸੁਰੱਖਿਆ ਵੀ ਉਹਨਾਂ ਦੇ ਨਾਲ ਹੀ ਜਾਂਦੀ ਹੈ ਇੱਥੋਂ ਤੱਕ ਕਿ ਪੰਜਾਬ ਪੁਲਿਸ ਦੇ ਇਹਨਾਂ ਨੇਤਾਵਾਂ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਤੱਕ ਸੁਰੱਖਿਆ ਪ੍ਰਦਾਨ ਕਰਦੇ ਹਨ, ਤਾਂ ਫਿਰ ਪੰਜਾਬ ਦੇ ਕਿਸਾਨਾਂ ਨੂੰ ਕਿਉਂ ਨਹੀਂ।

sunil Kumar Jakharsunil Kumar Jakhar

ਉਹਨਾਂ ਕਿਹਾ ਕਿ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਤੋਂ ਸਿੱਧ ਹੁੰਦਾ ਹੈ ਕਿ ਤੁਹਾਡੀ ਸਰਕਾਰ ਕਿਸਾਨਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਅੱਜ ਆਮ ਆਦਮੀ ਪਾਰਟੀ ਸੂਬੇ ਵਿਚ ਸੱਤਾ ਧਿਰ ਹੁੰਦੀ ਤਾਂ ਹੁਣ ਤਕ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਤਾਇਨਾਤ ਕਰ ਦਿੱਤਾ ਗਿਆ ਹੁੰਦਾ। ਉਹਨਾਂ ਕੈਪਟਨ ਤੋਂ ਮੰਗ ਕੀਤੀ ਕਿ ਛੇਤੀ ਹੀ ਭਾਰੀ ਗਿਣਤੀ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਦੀ ਤਾਇਨਾਤੀ ਧਰਨਾ ਸਥਾਨ ਉਤੇ ਕੀਤੀ ਜਾਵੇ ਤਾਂ ਜੋ ਭਾਜਪਾ ਦੇ ਗੁੰਡੇ ਉਹਨਾਂ ਨੂੰ ਨੁਕਸਾਨ ਨਾ ਪਹੁੰਚਾ ਸਕਣ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement