ਪਿਤਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ਬਲਵੰਤ ਸਿੰਘ ਰਾਜੋਆਣਾ
Published : Jan 31, 2022, 7:01 pm IST
Updated : Jan 31, 2022, 7:01 pm IST
SHARE ARTICLE
Balwant Singh Rajoana attends his father's last prayer
Balwant Singh Rajoana attends his father's last prayer

ਹਾਈ ਕੋਰਟ ਨੇ ਦਿੱਤੀ ਸੀ 1 ਘੰਟੇ ਦੀ ਪੈਰੋਲ

ਚੰਡੀਗੜ੍ਹ : ਬਲਵੰਤ ਸਿੰਘ ਰਾਜੋਆਣਾ ਅੱਜ ਲੁਧਿਆਣਾ ਦੇ ਦੁੱਗਰੀ ਵਿਖੇ ਆਪਣੇ ਪਿਤਾ ਦੇ ਭੋਗ ਦੀਆਂ ਰਸਮਾਂ 'ਚ ਸ਼ਾਮਲ ਹੋਏ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਹਾਈ ਕੋਰਟ ਵਲੋਂ ਪੈਰੋਲ ਦਿੰਦਿਆਂ ਦੁਪਹਿਰ ਇੱਕ ਤੋਂ ਦੋ ਵਜੇ ਤੱਕ ਦਾ ਸਮਾਂ ਦਿਤਾ ਗਿਆ ਸੀ।

ਪੁਲਿਸ ਸੁਰੱਖਿਆ ਦੇ ਤਹਿਤ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਸਕਦੇ ਹਨ। ਦੱਸਣਯੋਗ ਹੈ ਕਿ ਬਲਵੰਤ ਸਿੰਘ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਪਿਤਾ ਬੀਤੀ 22 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਜਿਸ ਤਹਿਤ ਉਨ੍ਹਾਂ ਨੇ ਹਾਈ ਕੋਰਟ ਤੋਂ ਪੈਰੋਲ ਦੀ ਮੰਗ ਕੀਤੀ ਸੀ ਜਿਸ ਨੂੰ ਹਾਈ ਕੋਰਟ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਸੀ।

Balwant Singh Rajoana Balwant Singh Rajoana

ਹਾਲਾਂਕਿ ਪਹਿਲਾਂ ਜੇਲ੍ਹ ਅਥਾਰਿਟੀ ਨੇ ਪੈਰੋਲ ਰੱਦ ਕਰ ਦਿਤੀ ਸੀ ਜਿਸ ਤੋਂ ਬਾਅਦ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ। ਦੱਸ ਦੇਈਏ ਕਿ ਹਾਈ ਕੋਰਟ ਦੇ ਜਸਟਿਸ ਅਜੇ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੀ ਡਬਲ ਬੈਂਚ ਨੇ ਇਹ ਫੈਸਲਾ ਸੁਣਾਉਂਦਿਆਂ ਪੁਲਿਸ ਸੁਰੱਖਿਆ ਹੇਠ ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਸੀ।

Balwant Singh Rajoana Balwant Singh Rajoana

ਦੱਸ ਦੇਈਏ ਕਿ ਇਸ ਮੌਕੇ ਬਲਵੰਤ ਸਿੰਘ ਰਾਜੋਆਣਾ ਆਪਣੇ ਪਰਵਾਰਕ ਮੈਂਬਰਾਂ ਨੂੰ ਮਿਲੇ ਅਤੇ ਇਕੱਠ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਦਿ ਵੀ ਹਾਜ਼ਰ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਬਲਵੰਤ ਸਿੰਘ ਰਾਜੋਆਣਾ ਦੇ ਦਸਤਾਰ ਸਜਾਉਣ ਦੀ ਰਸਮ ਵੀ ਨਿਭਾਈ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਇੱਕ ਬੰਬ ਧਮਾਕਾ ਕਰ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ ਸੀ। ਉਸ ਕਤਲ ਮਾਮਲੇ ਵਿਚ ਹੀ ਬਲਵੰਤ ਸਿੰਘ ਰਾਜੋਆਣਾ ਸਜ਼ਾ ਕੱਟ ਰਹੇ ਹਨ। ਇਸ ਘਟਨਾ ਵਿਚ 16 ਹੋਰ ਲੋਕਾਂ ਦੀ ਵੀ ਮੌਤ ਹੋ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement