
ਨਾਮਜ਼ਦਗੀ ਭਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਕਿਰਪਾਨ ਤੋਂ ਲਿਆ ਅਸ਼ੀਰਵਾਦ
ਪਟਿਆਲਾ : ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਲਵਾਰ ਤੋਂ ਅਸ਼ੀਰਵਾਦ ਲਿਆ। ਦੱਸ ਦੇਈਏ ਕਿ ਕੈਪਟਨ ਪਟਿਆਲਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਭਰਨਗੇ।
captain amarinder singh
ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਬਤ ਇੱਕ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਇਸ ਮੌਕੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਵਿੱਚ 1 ਫਰਵਰੀ ਯਾਨੀ ਕੱਲ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ।
captain amarinder singh
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਚੁੱਕਾ ਹੈ ਜਿਸ ਤਹਿਤ 14 ਫਰਵਰੀ ਨੂੰ ਵੋਟਾਂ ਪੈਣੀਆਂ ਤੈਅ ਕੀਤੀਆਂ ਗਈਆਂ ਸਨ ਪਰ ਸਿਆਸੀ ਪਾਰਟੀਆਂ ਦੇ ਕਹਿਣ 'ਤੇ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਸੀ। ਹੁਣ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।