ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਚੋਣ ਮਸਕਟ 'ਸ਼ੇਰਾ' ਜਾਰੀ
Published : Jan 31, 2022, 7:56 am IST
Updated : Jan 31, 2022, 7:56 am IST
SHARE ARTICLE
image
image

ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਚੋਣ ਮਸਕਟ 'ਸ਼ੇਰਾ' ਜਾਰੀ


ਚੰਡੀਗੜ੍ਹ, 30 ਜਨਵਰੀ (ਸ.ਸ.ਸ.) : ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ  ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫ਼ੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ  ਦਰਸਾਉਂਦਾ ਅਪਣਾ ਚੋਣ ਮਸਕਟ 'ਸ਼ੇਰਾ' ਲਾਂਚ ਕੀਤਾ |
ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ  ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿਤਾ ਗਿਆ ਸੀ | ਇਸ ਮੌਕੇ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ.ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ 'ਚ ਤਿਆਰ ਇਲੈਕਸ਼ਨ ਮਸਕਟ 'ਸ਼ੇਰਾ' ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ  ਦਰਸਾਉਂਦਾ ਹੈ | ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿਚ ਭਾਗੀਦਾਰੀ ਨੂੰ  ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ  ਉਤਸ਼ਾਹਤ ਕੀਤਾ ਜਾ ਸਕੇ |
ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ 'ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ  ਵਿਆਪਕ ਤੌਰ 'ਤੇ ਪ੍ਰਸਾਰਤ ਕਰਨ ਤੋਂ ਇਲਾਵਾ ਚੋਣ ਮਸਕਟ, 'ਸ਼ੇਰਾ' ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ | ਇਹ ਖਾਸ ਤੌਰ 'ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ  ਯਕੀਨੀ ਬਣਾਏਗਾ |
ਡਾ. ਰਾਜੂ ਨੇ ਅੱਗੇ ਦਸਿਆ ਕਿ ਪੰਜਾਬ ਦੇ ਸਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ  ਧਿਆਨ ਵਿਚ ਰਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ | ਇਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ  ਸੂਬੇ ਭਰ ਵਿਚ ਵੱਡੇ ਪੱਧਰ 'ਤੇ ਵਿਖਾਇਆ ਜਾਂਦਾ ਹੈ |
ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ  ਸਵੀਪ ਪ੍ਰਾਜੈਕਟ ਵਿਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ |    

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement