ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਮਿਲੇਗਾ ਮੁਆਵਜ਼ਾ - ਭਗਵੰਤ ਮਾਨ
Published : Jan 31, 2022, 6:25 pm IST
Updated : Jan 31, 2022, 6:25 pm IST
SHARE ARTICLE
Bhagwant Mann
Bhagwant Mann

ਕਿਹਾ, ਕਾਂਗਰਸ ਦਾ ਜਿਹੜਾ ਵੀ ਮੁੱਖ ਮੰਤਰੀ ਚਿਹਰਾ ਹੋਵੇਗਾ, ਉਸ ਨੂੰ ਮੇਰੇ ਵਲੋਂ ਸ਼ੁੱਭਕਾਮਨਾਵਾਂ  

ਮੁਹਾਲੀ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ’ਚ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਪੰਜਾਬ ਦੀ ਜਨਤਾ ਨੂੰ ਵਿਸ਼ਵਾਸ ਜਤਾਇਆ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਜਾਵੇਗਾ।

ਮਾਨ ਨੇ ਕਿਹਾ,''ਅੱਜ ਅਰਵਿੰਦ ਕੇਜਰੀਵਾਲ ਜੀ ਵਲੋਂ ਦਿੱਲੀ ਦੇ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿਤਾ ਗਿਆ ਹੈ। ਸੂਬੇ ਵਿਚ 'ਆਪ' ਦੀ ਸਰਕਾਰ ਬਣਨ 'ਤੇ ਦਿੱਲੀ ਦੀ ਤਰਜ਼ 'ਤੇ ਹੀ ਪੰਜਾਬ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿਤਾ ਜਾਵੇਗਾ।''

No Caption

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰਾ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਈ ਗਈ ਹੈ, ਜਿਸ ’ਤੇ ਭਗਵੰਤ ਮਾਨ ਵਲੋਂ ਤੰਜ਼ ਕੱਸਿਆ ਗਿਆ ਹੈ। ਭਗਵੰਤ ਮਾਨ ਨੇ ਕਾਂਗਰਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਡੀ ਨਕਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਨੇ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਹਨ, ਜੋ ਬੀਤੇ ਕੁਝ ਦਿਨ ਪਹਿਲਾਂ ਸਾਡੇ ਵਲੋਂ ਕਰਵਾਈ ਗਈ ਵੋਟਿੰਗ ਦੀ ਜਾਂਚ ਕਰਵਾਉਣਾ ਚਾਹੁੰਦੇ ਸਨ।  ਉਨ੍ਹ ਕਿਹਾ ਕਿ 'ਆਪ' ਵਲੋਂ CM ਚਿਹਰੇ ਦੀ ਚੋਣ ਲਈ ਕਰਵਾਏ ਸਰਵੇਖਣ 'ਤੇ ਕਾਂਗਰਸ ਨੇ ਸਵਾਲ ਚੁੱਕੇ ਸਨ ਪਰ ਹੁਣ ਉਹ ਵੀ ਆਪਣੇ CM ਚਿਹਰੇ ਦੀ ਚੋਣ ਲਈ ਜਨਤਾ ਤੋਂ ਸਲਾਹ ਲੈ ਰਹੇ ਹਨ। ਜਿਹੜਾ ਵੀ ਮੁੱਖ ਮੰਤਰੀ ਚਿਹਰਾ ਹੋਵੇਗਾ, ਉਸ ਨੂੰ ਮੇਰੇ ਵਲੋਂ ਸ਼ੁੱਭਕਾਮਨਾਵਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement